ਗੜ੍ਹਦੀਵਾਲਾ, 18 ਜਨਵਰੀ (ਦੋਆਬਾ ਨਿਊਜ਼ ਲਾਈਵ)-ਸਿਵਲ ਸਰਜਨ ਹੁਸ਼ਿਆਰਪੁਰ ਪਵਨ ਕੁਮਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਹਰਜੀਤ ਸਿੰਘ ਪੀ.ਐੱਚ.ਸੀ. ਭੂੰਗਾ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਗਾ ਵਿਖੇ 100 ਰੋਜ਼ਾ ਟੀ.ਬੀ. ਮੁਕਤ ਅਭਿਆਨ ਤਹਿਤ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ ।ਇਸ ਮੌਕੇ ਜਾਣਕਾਰੀ ਦਿੰਦਿਆਂ ਹੈਲਥ ਇੰਸਪੈਕਟਰ ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਜੇਕਰ ਕਿਸੇ ਨੂੰ ਟੀ.ਬੀ. ਦੀ ਬਿਮਾਰੀ ਹੁੰਦੀ ਹੈ ਤਾਂ ਉਸਨੂੰ ਘਬਰਾਉਣ ਦੀ ਬਿਲਕੁਲ ਜ਼ਰੂਰਤ ਨਹੀਂ ਹੈ ਕਿਉਂਕਿ ਇਸਦਾ ਇਲਾਜ ਸਰਕਾਰੀ ਹਸਪਤਾਲ ਵਿਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਇਸਦੇ ਨਾਲ ਹੀ ਸਰਕਾਰ ਵੱਲੋਂ ਮਰੀਜ਼ ਨੂੰ 1 ਨਵੰਬਰ 2024 ਤੋਂ ਹਰ ਮਹੀਨੇ 1000 ਰੁਪਏ ਖੁਰਾਕ ਲਈ ਦਿੱਤੇ ਜਾਂਦੇ ਹਨ ਜੋ ਕਿ ਸਿਧੇ ਮਰੀਜ਼ ਦੇ ਬੈਂਕ ਖਾਤੇ ਵਿਚ ਪਾਏ ਜਾਂਦੇ ਹਨ। ਇਸ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਲਈ ਧਾਰਮਿਕ ਅਦਾਰਿਆਂ ਵਿਚ ਅਨਾਊਂਸਮੈਂਟ ਕਰਵਾਈ ਜਾਵੇਗੀ ਕਿ ਜਿਸ ਮਰੀਜ਼ ਨੂੰ ਖਾਂਸੀ, ਬੁਖਾਰ, ਭਰ ਦਾ ਘਟਣਾ, ਭੁੱਖ ਘੱਟ ਲੱਗਣਾ ਆਦਿ ਲੱਛਣ ਹਨ ਉਹ ਆਪਣਾ ਟੀ.ਬੀ. ਦਾ ਟੈਸਟ ਜ਼ਰੂਰ ਕਰਵਾਏ ਤਾਂ ਕਿ ਸਮੇਂ ਸਿਰ ਬਿਮਾਰੀ ਦਾ ਇਲਾਜ ਹੋ ਸਕੇ। ਇਸ ਮੌਕੇ ਹੈਲਥ ਇੰਸਪੈਕਟਰ ਗੁਰਿੰਦਰਜੀਤ ਸਿੰਘ, ਜਗਦੀਪ ਸਿੰਘ ਐੱਸ. ਟੀ., ਰਣਜੋਧ ਸਿੰਘ ਹੈਲਥ ਵਰਕਰ, ਪ੍ਰਿੰਸੀਪਲ ਧਮਿੰਦਰ ਸਿੰਘ ਸਮੇਤ ਸਕੂਲ ਦੇ ਵਿਦਿਆਰਥੀ ਤੇ ਹੋਰ ਸਟਾਫ ਹਾਜ਼ਰ ਸਨ।
ਫ਼ੋਟੋ ਕੈਪਸ਼ਨ :ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਗਾ ਵਿਖੇ ਟੀ.ਬੀ. ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹੋਏ ਹੈਲਥ ਇੰਸਪੈਕਟਰ ਗੁਰਿੰਦਰਜੀਤ ਸਿੰਘ ਤੇ ਹੋਰ