ਗੜ੍ਹਦੀਵਾਲਾ 13 ਜਨਵਰੀ (ਮਹਿੰਦਰ ਮਲਹੋਤਰਾ)- ਗੜ੍ਹਦੀਵਾਲਾ ਦੇ ਨੇੜਲੇ ਪਿੰਡ ਬਾਹਗਾ ਵਿਖੇ ਦੋਆਬਾ ਕਿਸਾਨ ਯੂਨੀਅਨ ਗੜ੍ਹਦੀਵਾਲਾ ਦੇ ਸਲਾਹਕਾਰ ਸ. ਅਮਨਦੀਪ ਸਿੰਘ ਬੰਟੀ ਦੇ ਪਰਿਵਾਰ ਵੱਲੋਂ ਅਪਣੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਸ਼ੁਕਰਾਨਾ ਕੀਤਾ ਗਿਆ। ਜਿਸ ਵਿੱਚ ਪਹਿਲਾ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਜਥੇਦਾਰ ਬਾਬਾ ਅਜਮੇਰ ਸਿੰਘ ਬਾਘਾ ਵੱਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਉਚੇਚੇ ਤੌਰ ਤੇ ਬਾਬਾ ਦੀਪ ਸਿੰਘ ਸੇਵਾ ਦਲ ਗੜ੍ਹਦੀਵਾਲਾ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਅਤੇ ਦੋਆਬਾ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਸ. ਜੰਗਵੀਰ ਸਿੰਘ ਚੌਹਾਨ ਅਤੇ ਪਰਮਿੰਦਰ ਸਿੰਘ ਸਮਰਾ ਪਹੁੰਚੇ। ਅਮਨਦੀਪ ਸਿੰਘ ਬੰਟੀ ਦੇ ਪਰਿਵਾਰ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚਾਹ ਪਕੌੜਿਆਂ ਦੇ ਲੰਗਰ ਵੀ ਲਗਾਏ ਗਏ। ਅਖੀਰ ਵਿੱਚ ਆਏ ਹੋਏ ਰਿਸ਼ਤੇਦਾਰਾ ਅਤੇ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ ਗਿਆ। ਉਪਰੰਤ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਜਥੇਦਾਰ ਬਾਬਾ ਅਜਮੇਰ ਸਿੰਘ ਬਾਘਾ, ਦੋਆਬਾ ਕਿਸਾਨ ਯੂਨੀਅਨ ਪਿੰਡ ਬਾਘਾ ਦੇ ਪ੍ਰਧਾਨ
ਅਮਨਦੀਪ ਸਿੰਘ ਬੰਟੀ ਦੇ ਪਰਿਵਾਰ ਵੱਲੋਂ ਅਪਣੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਸ਼ੁਕਰਾਨਾ ਕੀਤਾ।
byMohinder Kumar Malhotra
-
0