ਵਿਦਿਆਰਥੀਆਂ ਨੂੰ ਟੀ.ਬੀ.ਦੇ ਬਿਮਾਰੀ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਲੈਕਚਰ ਕਰਵਾਇਆ

 ਗੜ੍ਹਦੀਵਾਲਾ 21 ਜਨਵਰੀ (ਮਹਿੰਦਰ ਮਲਹੋਤਰਾ) ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜੵਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ: ਹਰਜਿੰਦਰ ਸਿੰਘ ਧਾਮੀ (ਐਡਵੋਕੇਟ)ਅਤੇ ਸਕੱਤਰ (ਸਿੱਖਿਆ )ਸ: ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ: ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਰੈਡ ਰਿਬਨ ਕਲੱਬ ਅਤੇ ਰੈਡ ਕ੍ਰਾਸ ਸੋਸਾਇਟੀ ਵੱਲੋਂ ਵਿਦਿਆਰਥੀਆਂ ਨੂੰ ਟੀ.ਬੀ.ਦੇ ਬਿਮਾਰੀ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਹ ਵਿਸ਼ੇਸ਼ ਲੈਕਚਰ ਹੈਲਥ ਕੇਅਰ ਡਿਪਾਰਟਮੈਂਟ ਭੂੰਗਾ ਦੇ ਸ.ਗੁਰਜਿੰਦਰਜੀਤ ਸਿੰਘ ਵੱਲੋਂ ਦਿੱਤਾ ਗਿਆ। ਸ. ਗੁਰਜਿੰਦਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਟੀ.ਬੀ.ਦੇ ਲੱਛਣਾਂ ,ਪਰਹੇਜ ਅਤੇ ਇਸਦੀ ਰੋਕਥਾਮ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਟੀ.ਬੀ.ਦੀ ਦਵਾਈ ਮੁਫਤ ਮੁਹਈਆ ਕੀਤੀ ਜਾਂਦੀ ਹੈ। ਉਹਨਾਂ ਦੇ ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਕਿ ਟੀ.ਬੀ. ਇੱਕ ਛੂਤ ਦੀ ਬਿਮਾਰੀ ਹੈ ਅਤੇ ਇਸ ਦਾ ਬਚਾਅ ਰੱਖਣ ਲਈ ਪਰਹੇਜ਼ ਕਰਨਾ ਜਰੂਰੀ ਹੈ। ਪ੍ਰਿੰਸੀਪਲ ਡਾਕਟਰ ਜਸਪਾਲ ਸਿੰਘ ਨੇ ਰੈਡ ਰਿਬਨ ਕਲੱਬ ਤੇ ਰੈਡ ਕ੍ਰੋਸ ਸੁਸਾਇਟੀ ਦੇ ਇਸ ਉੱਦਮ ਦੀ ਸ਼ਲਾਗਾ ਕੀਤੀ ਅਤੇ ਕਿਹਾ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੇ ਵਿਸ਼ੇਸ਼ ਲੈਕਚਰ ਕਰਵਾਉਂਦੇ ਰਹਿਣਾ ਚਾਹੀਦਾ ਹੈ। ਅੰਤ ਵਿੱਚ ਪ੍ਰਿੰਸੀਪਲ ਡਾਕਟਰ ਜਸਪਾਲ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਉਹਨਾਂ ਨੂੰ ਸਨਮਾਨ ਚਿੰਨ ਭੇਂਟ ਕੀਤੇ ਇਸ ਮੌਕੇ ਤੇ ਮੈਡਮ ਗੁਰਪ੍ਰੀਤ ਕੌਰ ਮੈਡਮ ਬਲਜਿੰਦਰ ਕੌਰ ਸ੍ਰੀ ਸੁਖਵਿੰਦਰ ਕੁਮਾਰ ਅਤੇ ਹੈਲਥ ਕੇਅਰ ਡਿਪਾਰਟਮੈਂਟ ਦੇ ਜਗਦੀਪ  ਸਿੰਘ, ਅਰਪਿੰਦਰ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।

Post a Comment

Previous Post Next Post