ਗੜ੍ਹਦੀਵਾਲਾ 05 ਜਨਵਰੀ (ਮਹਿੰਦਰ ਮਲਹੋਤਰਾ) ਗੁਰਦੁਆਰਾ ਸਿੰਘ ਸਭਾ ਬਾਹਗਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਪਿੰਡ ਗਾਲੋਵਾਲ, ਬਾਹਗਾ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸਭਾ ਬਾਹਗਾ ਵਿਖੇ ਸਮਾਪਤ ਹੋਇਆ। ਇਸ ਮੌਕੇ ਰਸਤੇ ਵਿੱਚ ਵੱਖ ਵੱਖ ਪੜਾਵਾਂ ਤੇ ਚਾਹ ਪਕੌੜਿਆਂ ਅਤੇ ਮਿਠਿਆਈਆਂ ਦੇ ਲੰਗਰ ਅਤੇ ਖਜੂਰਾਂ, ਸੰਤਰਿਆਂ ਦੇ ਲੰਗਰ ਵੀ ਲਗਾਏ ਗਏ। ਇਸ ਨਗਰ ਕੀਰਤਨ ਵਿੱਚ ਰਾਗੀ ਜਥਿਆਂ ਵੱਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਬਾਹਗਾ ਵਿਖੇ ਚਾਹ ਪਕੌੜਿਆਂ ਦੇ ਲੰਗਰ ਲਗਾਏ ਗਏ ਅਖੀਰ ਵਿੱਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਥੇਦਾਰ ਬਾਬਾ ਅਜਮੇਰ ਸਿੰਘ ਬਾਘਾ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੈਕਟਰੀ ਸਮਿੱਤਰ ਸਿੰਘ, ਪ੍ਰਗਟ ਸਿੰਘ ਡੁੱਬਈ,ਹੈਡ ਗ੍ਰੰਥੀ ਪ੍ਰਗਟ ਸਿੰਘ, ਮੈਨੇਜਰ ਜਗਤਾਰ ਸਿੰਘ, ਪ੍ਰਧਾਨ ਰਾਜਿੰਦਰ ਸਿੰਘ ਲਾਲੀ, ਮਾਸਟਰ ਓਂਕਾਰ ਸਿੰਘ, ਨੌਜਵਾਨ ਸਭਾ ਬਾਹਗਾ, ਸੁਖਮਨੀ ਸਾਹਿਬ ਸੁਸਾਇਟੀ ਬਾਹਗਾ ਬੀਬੀਆਂ ਅਤੇ ਹੋਰ ਨਗਰ ਨਿਵਾਸੀ ਸੰਗਤਾਂ ਹਾਜ਼ਰ ਸਨ।
ਪਿੰਡ ਬਾਹਗਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ।
byMohinder Kumar Malhotra
-
0