*ਕੰਧਾਲਾ ਜੱਟਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਖਾਲਸਾ ਜੀ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ*

ਗੜ੍ਹਦੀਵਾਲਾ 08 ਜਨਵਰੀ (ਮਹਿੰਦਰ ਮਲਹੋਤਰਾ)- ਦਸਮ ਪਾਤਿਸ਼ਾਹ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼  ਗੁਰਪੁਰਬ ਗੁਰਦੁਆਰਾ ਬ੍ਰਹਮ ਗਿਆਨੀ ਬਾਬਾ ਬਿਸ਼ਨ ਸਿੰਘ ਜੀ  ਪਿੰਡ ਕੰਧਾਲਾ ਜੱਟਾਂ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਮਹਾਨ ਨਗਰ ਕੀਰਤਨ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜੀ ਦੀ ਛਤਰ ਛਾਇਆ ਹੇਠ, ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਜਾਵੇਗਾ। ਨਗਰ ਕੀਰਤਨ ਵਿੱਚ ਪੰਥ ਦੇ ਮਹਾਨ ਢਾਡੀ ਗੁਲਜਾਰ ਸਿੰਘ ਖੇੜਾ ਅੰਮ੍ਰਿਤਸਰ ਢਾਡੀ ਜੱਥਾ ਅਤੇ ਜੋਗਿੰਦਰ ਸਿੰਘ ਗੁਰਦਾਸਪੁਰੀ ਕਵੀਸ਼ਰ ਜਥਾ ਆਈਆਂ ਹੋਈਆਂ ਸੰਗਤਾਂ ਨੂੰ ਕਥਾ ਵਿਚਾਰਾਂ , ਢਾਡੀ ਵਾਰਾਂ ਰਾਹੀਂ ਗੁਰੂ ਇਤਿਹਾਸ ਨਾਲ ਜੋੜਿਆ। ਨਗਰ ਕੀਰਤਨ ਦੀ ਆਰੰਭਤਾ ਗੁਰੂ ਘਰ ਤੋਂ ਹੋ ਕੇ ਗੁਰਦੁਆਰਾ ਸ੍ਰੀ ਰਵਿਦਾਸ ਸਭਾ ,ਗੁਰਦੁਆਰਾ ਸਿੰਘ ਸਭਾ, ਗੁਰਦੁਆਰਾ ਬਾਬਾ ਬਿਸ਼ਨ ਸਿੰਘ ਜੀ ਚੜਦੀ ਪੱਤੀ ਤੋ ਹੁੰਦਾ ਹੋਇਆ ਅੱਡਾ ਸਰਾਂ ,ਚੱਕਵਾਲ ਪੱਤੀ ਤੋ ਵੱਖ ਵੱਖ ਪੜਾਵਾਂ ਤੋਂ  ਪਰਿਕਰਮਾ ਕਰਦਾ ਹੋਇਆ ਗੁਰੂ ਘਰ ਆ ਕੇ ਸੰਪੂਰਨਤਾ ਕੀਤੀ ਗਈ।ਗੁਰਦੁਆਰਾ ਬਾਬਾ ਬਿਸ਼ਨ ਸਿੰਘ ਜੀ ਦੀ ਗੱਤਕਾ ਅਖਾੜਾ ਬੱਚਿਆਂ ਦੀ ਟੀਮ ਨੇ ਗੱਤਕੇ ਦੇ ਜੌਹਰ ਸੰਗਤਾਂ ਨੂੰ ਦਿਖਾ ਕੇ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ , ਕੈਪਟਨ ਸੁਰਿੰਦਰ ਸਿੰਘ ਸੀ ਏ, ਮਨਜੀਤ ਸਿੰਘ ਖਜਾਨਚੀ, ਇੰਦਰਜੀਤ ਸਿੰਘ,  ਤਜਿੰਦਰ  ਸਿੰਘ ਖਜਾਨਚੀ, ਸੁਰਿੰਦਰ ਸਿੰਘ ਗੁਗਲੀ,ਸੁਖਨਿੰਦਰ ਸਿੰਘ, ਦਰਸ਼ਨ ਸਿੰਘ, ਗੁਰਮੇਲ ਸਿੰਘ, ਇੰਦਰਜੀਤ ਸਿੰਘ, ਅਜੀਤ ਸਿੰਘ, ਸਰਪੰਚ ਹਰਪ੍ਰੀਤ ਕੌਰ ਅਤੇ ਸਮੂਹ ਗ੍ਰਾਮ ਪੰਚਾਇਤ ਕੰਧਾਲਾ ਜੱਟਾਂ ਦੇ ਮੈਂਬਰ, ਗਿਆਨੀ ਰਣਜੀਤ ਸਿੰਘ ਜੀ ਮੁੱਖ ਗ੍ਰੰਥੀ, ਗਿਆਨੀ ਅਵਤਾਰ ਸਿੰਘ ਜੀ,ਕੁਲਵੰਤ ਸਿੰਘ, ਗੁਰਮੇਲ ਸਿੰਘ, ਗੁਰਵਿੰਦਰ ਸਿੰਘ ਗਿੱਤਾ ਪ੍ਰਧਾਨ ਗੁਰਦੁਆਰਾ ਚੜ੍ਹਦੀ ਪੱਤੀ, ਕੈਪਟਨ ਹਰੀ ਓਮ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਰਵੀਦਾਸ ਜੀ, ਜਗੀਰ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ, ਲੰਬਰਦਾਰ ਭੁਪਿੰਦਰ ਸਿੰਘ, ਸਿਮਰਨਜੀਤ ਸਿੰਘ, ਸੁੱਚਾ ਸਿੰਘ ਲੰਬਰਦਾਰ, ਦਲਜੀਤ ਸਿੰਘ, ਗਿਆਨੀ ਦਤਾਰ ਸਿੰਘ, ਸਰਵਣ ਸਿੰਘ ਪੰਚ, ਇੰਦਰਜੀਤ ਸਿੰਘ ਇੰਦਾ, ਜਸਵੀਰ ਸਿੰਘ ਸੀਰਾ , ਜਸਵੀਰ ਸਿੰਘ ਲੱਕੀ ,ਅਮਰੀਕ ਮੀਕਾ,ਅਤੇ ਹੋਰ ਨਗਰ ਦੀਆਂ ਸੰਗਤਾਂ ਹਾਜ਼ਰ ਸਨ।

Post a Comment

Previous Post Next Post