ਅੱਡਾ ਸਰਾਂ, 12 ਫਰਵਰੀ (ਦੋਆਬਾ ਨਿਊਜ਼ ਲਾਈਵ)- ਧੰਨ ਧੰਨ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਨਗਰ ਕੀਰਤਨ ਤੇ ਮਹਾਨ ਕੀਰਤਨ ਦਰਬਾਰ ਮਿਤੀ 22 ,23 ਫਰਵਰੀ ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਪਿੰਡ ਕੰਧਾਲੀ ਨੌਰੰਗਪੁਰ ਵਿਖੇ ਬੜੀ ਧੂਮ ਧਾਮ ਅਤੇ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰੂ ਰਵਿਦਾਸ ਸਭਾ ਦੇ ਮੈਂਬਰਾਂ ਨੇ ਦੱਸਿਆ ਕਿ 15 ਫਰਵਰੀ ਤੋਂ 21 ਫਰਵਰੀ ਤੱਕ ਪ੍ਰਭਾਤ ਫੇਰੀਆਂ ਕੱਢੀਆਂ ਜਾਣਗੀਆਂ ਇਸ ਉਪਰੰਤ 21 ਫਰਵਰੀ ਦਿਨ ਸ਼ੁਕਰਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। 22 ਫਰਵਰੀ ਦਿਨ ਸ਼ਨੀਵਾਰ ਨੂੰ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ। ਅਤੇ 23 ਫਰਵਰੀ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਮਹਾਨ ਕੀਰਤਨ ਦਰਬਾਰ ਸਜਾਇਆ ਜਾਏਗਾ ਜਿਸ ਵਿੱਚ ਭਾਈ ਰਣਧੀਰ ਸਿੰਘ ਜੀ ਕਡਿਆਣਾ, ਢਾਡੀ ਭਾਈ ਪਰਮਜੀਤ ਸਿੰਘ ਜੀ ਖਾਲਸਾ, ਬਾਬਾ ਹਰਭਜਨ ਸਿੰਘ ਜੀ ਸੋਤਲੇ ਵਾਲੇ ਤੇ ਹੋਰ ਮਹਾਨ ਕੀਰਤਨੀਏ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ ਇਸ ਮੌਕੇ ਗੁਰੂ ਦਾ ਅਟੁੱਟ ਲੰਗਰ ਵੀ ਵਰਤਾਇਆ ਜਾਵੇਗਾ।
ਇਸ ਮੋਕੇ ਪ੍ਰਧਾਨ ਤਰਸੇਮ ਸਿੰਘ, ਸੈਕਟਰੀ ਜੋਗਿੰਦਰ ਸਿੰਘ, ਸੁਰਿੰਦਰ ਪਾਲ ਸਿੰਘ, ਬੂਟਾਂ ਸਿੰਘ ਕਾਜਲ, ਸ੍ਰੀ ਚੰਦ, ਜਸਵੀਰ ਕਾਜਲ, ਗੁਰਦੀਪ ਸਿੰਘ, ਮਨਦੀਪ ਸਿੰਘ, ਮਲਕੀਤ ਸਿੰਘ, ਕਮਲੇਸ਼ ਰਾਣੀ, ਉਂਕਾਰ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।