ਪਿੰਡ ਕਾਲਰਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਜਾਰੀ

ਗੜ੍ਹਦੀਵਾਲਾ, 13 ਫ਼ਰਵਰੀ (ਦੋਆਬਾ ਨਿਊਜ਼ ਲਾਈਵ)- ਧੰਨ ਧੰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕਾਲਰਾ ਵਿਖੇ ਪ੍ਰਭਾਤ ਫੇਰੀਆਂ ਬੜੇ ਉਤਸ਼ਾਹ ਨਾਲ ਕੱਢੀਆਂ ਜਾ ਰਹੀਆਂ ਹਨ। ਜਿਸ ਦੌਰਾਨ ਸੰਗਤਾਂ ਵਿੱਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ ਅਤੇ ਸੰਗਤਾਂ ਲਈ ਪਿੰਡ ਵਾਸੀਆਂ ਵੱਲੋਂ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ। ਇਸ ਮੌਕੇ ਮੁੱਖ ਪ੍ਰਬੰਧਕਾਂ ਨੇ ਦੱਸਿਆ ਕਿ 14 ਫਰਵਰੀ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਕੀਤੇ ਜਾਣਗੇ।  16 ਫਰਵਰੀ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ । ਉਪਰੰਤ ਕੀਰਤਨੀ ਜਥਿਆਂ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ।  ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਇਸ ਮੌਕੇ ਮੁੱਖ ਸੇਵਾਦਾਰ ਕਸ਼ਮੀਰ ਸਿੰਘ, ਧਰਮਪਾਲ ਭੱਟੀ, ਬਲਵੀਰ ਸਿੰਘ, ਪੁਰਸ਼ੋਤਮ ਸਿੰਘ, ਨੰਬਰਦਾਰ ਗੁਰਮੀਤ ਸਿੰਘ ਭੱਟੀ, ਪਰਮਜੀਤ ਸਿੰਘ , ਸੰਤੋਖ ਸਿੰਘ, ਰਸਪਾਲ ਸਿੰਘ, ਰਮਨ ਭੱਟੀ ,ਸੁੱਚਾ ਸਿੰਘ, ਬਿੱਲੂ,  ਗੁਰਪ੍ਰੀਤ ਸਿੰਘ, ਅਵਤਾਰ ਸਿੰਘ, ਸਤਨਾਮ ਸਿੰਘ,  ਸਰਬਜੀਤ ਕੌਰ, ਸਾਬਕਾ ਸਰਪੰਚ ਦਿਲਜੀਤ ਕੌਰ, ਸਾਬਕਾ ਸਰਪੰਚ ਮਹਿੰਦਰ ਕੌਰ, ਸੁਰਜੀਤ ਕੌਰ, ਮਨਿੰਦਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਫ਼ੋਟੋ ਕੈਪਸਨ : ਪਿੰਡ ਕਾਲਰਾ ਵਿਖੇ ਪ੍ਰਭਾਤ ਫੇਰੀਆਂ ਕੱਢਦੇ ਹੋਏ ਨਗਰ ਨਿਵਾਸੀ ਸੰਗਤਾਂ।

Post a Comment

Previous Post Next Post