ਪਿੰਡ ਸਦਾਣਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ।

ਜਲੰਧਰ,14 ਫਰਵਰੀ (ਪਰਮਜੀਤ ਸਿੰਘ ਵਿੱਕੀ) ਪਿੰਡ ਸਦਾਣਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਜਿਸ ਵਿੱਚ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਦੀਵਾਨ ਸਜਾਏ ਗਏ। ਜਿਸ ਵਿੱਚ ਰਾਗੀ ਜਥਿਆਂ ਵੱਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਆਏ ਹੋਏ ਮਹਿਮਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਪ੍ਰਧਾਨ  ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਪ੍ਰੋਗਰਾਮ ਹਰ ਸਾਲ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਸੰਗਤਾਂ ਲਈ ਚਾਹ ਪਕੌੜਿਆਂ ਦੇ ਲੰਗਰ ਦੀ ਲਗਾਏ ਗਏ। ਅਖੀਰ ਵਿੱਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਇਸ ਮੌਕੇ   ਡੇਰਾ 108 ਸੰਤ ਬਾਬਾ ਗੋਬਿੰਦ ਦਾਸ ਜੀ ਪਿੰਡ ਸੁਦਾਣਾ ਦੇ ਗੱਦੀ ਨਸ਼ੀਨ 108 ਸੰਤ ਬਾਬਾ ਜਗਤਾਰ ਸਿੰਘ ਹੀਰਾ ਜੀ ਵੀ ਨਤਮਸਤਕ ਹੋਏ ਜਿਸ ਵਿੱਚ ਪਿੰਡ ਦੇ ਜਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸਰਪੰਚ ਵੀ ਸ਼ਾਮਲ ਸਨ ਅਤੇ ਡਾਂ ਬਲਦੇਵ ਸਿੰਘ ਕੈਸ਼ੀਅਰ, ਮਾਸਟਰ ਸੁਰਜੀਤ ਲਾਲ ਅਤੇ ਕਮੇਟੀ ਮੈਂਬਰ ਵੀ ਹਾਜ਼ਰ ਸਨ।

Post a Comment

Previous Post Next Post