ਗੜ੍ਹਦੀਵਾਲਾ 16 ਫਰਵਰੀ (ਦੋਆਬਾ ਨਿਊਜ਼ ਲਾਈਵ) ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੇ ਜ਼ਿਲ੍ਹਾ ਵਾਈਜ ਪ੍ਰਧਾਨ ਪ੍ਰਿੰਸ ਗੜਦੀਵਾਲਾ ਜ਼ਿਲ੍ਹਾ ਆਗੂ ਦਵਿੰਦਰ ਹੁਸ਼ਿਆਰਪੁਰ ਅਤੇ ਜਗਵਿੰਦਰ ਸਿੰਘ ਗੁਰਮੁੱਖ ਸਿੰਘ ਬਲਾਲਾ ,ਸਚਿਨ ਕੁਮਾਰ ਗੁਰਪ੍ਰੀਤ ਸਿੰਘ ਨੇ ਪ੍ਰੈੱਸ ਨਾਲ ਗੱਲ ਕਰਦਿਆਂ ਹੋਇਆਂ ਕਿਹਾ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਦੀ ਜੋ ਕੈਬਿਨੇਟ ਮੀਟਿੰਗ ਹੋਈ ਹੈ,ਉਸ ਵਿੱਚ ਮੁਲਾਜ਼ਮਾਂ ਦੇ ਪੇ ਕਮਿਸ਼ਨ ਦੇ ਬਕਾਇਆਂ ਦੀ ਅਤੇ ਰਹਿੰਦੇ ਡੀ.ਏ ਦੀ ਤਾਂ ਗੱਲ ਕੀਤੀ ਗਈ ਹੈ ਪਰ ਇਸ ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਦੇ ਮੁੱਦੇ ਨੂੰ ਪੂਰੀ ਤਰ੍ਹਾਂ ਨਾਲ ਅੱਖੋਂ ਪਰੋਖੇ ਕੀਤਾ ਗਿਆ ਹੈ I
ਉਹਨਾਂ ਕਿਹਾ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਮੁੱਦਾ ਮੁਲਾਜ਼ਮਾਂ ਦਾ ਸਭ ਤੋਂ ਗੰਭੀਰ ਮੁੱਦਾ ਹੈ ਅਤੇ ਮੁਲਾਜ਼ਮਾਂ ਦੇ ਇਸ ਸਭ ਤੋਂ ਭਖਵੇਂ ਮੁੱਦੇ ਨੂੰ ਅੱਖੋਂ ਪਰੋਖੇ ਕਰਨ ਨੂੰ ਲੈ ਕੇ ਐਨ.ਪੀ.ਐਸ ਪੀੜਤ ਮੁਲਾਜ਼ਮਾਂ ਵਿੱਚ ਬਹੁਤ ਰੋਸ਼ ਪਾਇਆ ਜਾ ਰਿਹਾ ਹੈ I
ਉਹਨਾਂ ਦੱਸਿਆ ਕੀ ਪੰਜਾਬ ਦੇ ਲਗਭਗ 2 ਲੱਖ ਐਨ.ਪੀ.ਐਸ ਪੀੜਿਤ ਮੁਲਾਜ਼ਮ ਪੁਰਾਣੀ ਪੈਨਸ਼ਨ ਬਹਾਲੀ ਦੀ ਐਸ.ਓ.ਪੀ ਦੇ ਜਾਰੀ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ I ਉਹਨਾਂ ਦੱਸਿਆ ਕਿ ਹਿਮਾਚਲ ਸਰਕਾਰ ਨੇ ਇਹ ਮੰਨਿਆ ਹੈ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਨਾਲ ਉਹਨਾਂ ਦੇ ਰਾਜ ਉੱਤੇ ਕਿਸੇ ਤਰ੍ਹਾਂ ਦਾ ਕੋਈ ਵਿੱਤੀ ਬੋਝ ਨਹੀਂ ਪਿਆ ਹੈ ਇਸ ਕਰਕੇ ਪੰਜਾਬ ਸਰਕਾਰ ਨੂੰ ਤੁਰੰਤ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰ ਦੇਣੀ ਚਾਹੀਦੀ ਹੈ ਨਹੀਂ ਤਾਂ ਇਸ ਦਾ ਖਾਮਿਆਜਾ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਨੂੰ ਮੁਲਾਜਮਾਂ ਦੇ ਰੋਹ ਦੇ ਰੂਪ ਵਿੱਚ ਭੁਗਤਣਾ ਪਵੇਗਾ ।
ਇਸ ਮੌਕੇ ਗੁਰਪ੍ਰੀਤ ਸਿੰਘ, ਅਨਿਲ ਕੁਮਾਰ, ਮਲਕੀਤ ਸਿੰਘ ,ਚਰਨਜੀਤ ਸਿੰਘ ,ਸਰਤਾਜ ਸਿੰਘ, ਰਮਨਦੀਪ ਕੁਮਾਰ, ਬਚਿੱਤਰ ਸਿੰਘ ,ਦੀਪਕ ਕੋਡਲ ,ਭੁਪਿੰਦਰ ਸਿੰਘ ,ਨਵਤੇਜ ਸਿੰਘ ,ਸਚਿਨ ਕੁਮਾਰ ,ਮਨੋਜ ਕੁਮਾਰ ਸ਼ਰਮਾ, ਲਖਬੀਰ ਸਿੰਘ ,ਨਵਜੋਤ ਸਿੰਘ ,ਬਹਾਦਰ ਸਿੰਘ, ਮਹਿੰਦਰ ਸਿੰਘ, ਗੁਰਪ੍ਰੀਤ ਸਿੰਘ,ਜਸਵਿੰਦਰ ਸਿੰਘ ਆਦਿ ਸਾਥੀ ਹਾਜ਼ਰ ਸਨ।