ਗੜ੍ਹਦੀਵਾਲਾ 25 ਫਰਵਰੀ (ਦੋਆਬਾ ਨਿਊਜ਼ ਲਾਈਵ) ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਅੰਗਰੇਜ਼ੀ ਵਿਭਾਗ ਵੱਲੋਂ ਸ਼ੈਕਸਪੀਅਰ ਅੰਗਰੇਜ਼ੀ ਸਾਹਿਤ ਸੰਗਠਨ ਅਤੇ IQAC ਸੈੱਲ ਦੇ ਸਹਿਯੋਗ ਨਾਲ 'ਅਧਿਐਨ ਵਿਧੀਆਂ : ਨਵੇਂ ਰੁਝਾਨ' ਵਿਸ਼ੇ 'ਤੇ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਆਨਲਾਈਨ ਅਤੇ ਆਫ਼ ਲਾਈਨ ਦੋਹਾਂ ਤਰੀਕਿਆਂ ਨਾਲ ਕਰਵਾਇਆ ਗਿਆ। ਇਸ ਸੈਮੀਨਾਰ ਦੇ ਪ੍ਰਮੁੱਖ ਪ੍ਰਵਕਤਾ ਮੈਡਮ ਨਵਦੀਪ ਕੌਰ (ਮੁਖੀ ਅੰਗਰੇਜ਼ੀ ਵਿਭਾਗ, ਸਰਕਾਰੀ ਕਾਲਜ, ਹੁਸ਼ਿਆਰਪੁਰ) ਨੇ 'ਅਧਿਐਨ ਵਿਧੀਆਂ : ਦੇ ਨਵੇਂ ਰੁਝਾਨ' ਬਾਰੇ ਵਿਸਥਾਰ ਵਿੱਚ ਚਰਚਾ ਕਰਦੇ ਹੋਏ ਕਿਹਾ ਕਿ ਅੱਜ ਦੇ ਸਮੇਂ ਵਿੱਚ ਅਧਿਐਨ ਵਿਧੀਆਂ ਵਿੱਚ ਡਿਜੀਟਲ ਟੂਲਜ਼, ਡਾਟਾ ਵਿਸ਼ਲੇਸ਼ਣ ਅਤੇ ਮਿਲੀਆਂ-ਜੁਲੀਆਂ ਪੱਧਤੀਆਂ ਦੀ ਮਹੱਤਤਾ ਬਹੁਤ ਵੱਧ ਗਈ ਹੈ। ਉਨ੍ਹਾਂ ਨੇ ਲੈਕਚਰ ਦੌਰਾਨ ਵਿਦਿਆਰਥੀਆਂ ਨੂੰ ਨਵੀਆਂ ਅਧਿਐਨ ਵਿਧੀਆਂ ਨੂੰ ਅਪਣਾਉਣ ਅਤੇ ਆਪਣੇ ਅਧਿਐਨ ਕਾਰਜ ਵਿੱਚ ਸੁਧਾਰ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਵਿਦਿਆਰਥੀਆਂ ਵੱਲੋਂ ਕੀਤੇ ਸਵਾਲਾਂ ਦੇ ਜਵਾਬ ਬਹੁਤ ਹੀ ਸੰਖੇਪ, ਸਰਲ ਅਤੇ ਸਪੱਸ਼ਟ ਸ਼ਬਦਾਂ ਦਿੱਤੇ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਮੈਡਮ ਨਵਦੀਪ ਕੌਰ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਵੱਲੋਂ ਬੇਹਤਰੀਨ ਅਧਿਐਨ ਵਿਧੀਆਂ ਬਾਰੇ ਸਾਂਝੇ ਕੀਤੇ ਵਿਚਾਰਾਂ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੈਮੀਨਾਰਾਂ ਵਿੱਚ ਹਿੱਸਾ ਲੈਣ ਅਤੇ ਅਧਿਐਨ ਵਿਧੀਆਂ ਦੇ ਨਵੇਂ ਰੁਝਾਨਾਂ ਨਾਲ ਅਪਡੇਟ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ 'ਤੇ ਅੰਗਰੇਜ਼ੀ ਵਿਭਾਗ ਦੀ ਮੁਖੀ ਮੈਡਮ ਨਰਿੰਦਰ ਕੌਰ ਅਤੇ ਕਾਲਜ ਦੇ ਹੋਰ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।
'ਅਧਿਐਨ ਵਿਧੀਆਂ : ਨਵੇਂ ਰੁਝਾਨ' 'ਤੇ ਰਾਸ਼ਟਰੀ ਸੈਮੀਨਾਰ ਕਰਵਾਇਆ
byMohinder Kumar Malhotra
-
0