ਗੜ੍ਹਦੀਵਾਲਾ, 28 ਫਰਵਰੀ (ਦੋਆਬਾ ਨਿਊਜ਼ ਲਾਈਵ)ਡਾ.ਬੀ.ਆਰ.ਅੰਬੇਡਕਰ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਵੱਲੋਂ ਧੰਨ ਧੰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਜਨਮ ਦਿਨ ਨੂੰ ਸਮਰਪਿਤ 7ਵਾਂ ਸਲਾਨਾ ਵਿਸ਼ਾਲ ਨਗਰ ਕੀਰਤਨ ਅੱਜ ਸਜਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਹਰਪਾਲ ਸਿੰਘ ਭੱਟੀ ਨੇ ਦੱਸਿਆ ਕਿ ਧੰਨ ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ 1 ਮਾਰਚ ਨੂੰ ਵੱਖ ਵੱਖ ਧਾਰਮਿਕ ਅਤੇ ਸਮਾਜਿਕ ਸਭਾਵਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਗੜ੍ਹਦੀਵਾਲਾ ਦੇ ਨਜਦੀਕ ਟਾਂਡਾ ਰੋਡ ਤੇ ਸਥਿਤ ਪੈਂਦੇ ਪਿੰਡ ਚੌਧਰੀ ਬੂੜ ਸਿੰਘ ਨਗਰ ਪਿੰਡ ਕੁੱਲੀਆਂ ਦੇ ਗੁਰਦੁਆਰਾ ਰਵਿਦਾਸ ਮਹਾਰਾਜ ਜੀ ਤੋਂ ਸਵੇਰੇ 10 ਵਜੇ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋ ਕੇ ਗੜ੍ਹਦੀਵਾਲਾ ਸ਼ਹਿਰ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਵਾਪਸ ਉੱਕਤ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ।ਇਸ ਨਗਰ ਕੀਰਤਨ
ਵਿਚ ਕੀਰਤਨੀ ਜਥਿਆਂ ਵੱਲੋਂ ਗੁਰੂ ਜੀ ਦੀ ਮਹਿੰਮਾ ਦਾ ਗੁਣਗਾਨ ਕੀਤਾ ਜਾਵੇਗਾ।ਇਸ ਮੌਕੇ ਸੰਗਤਾਂ ਵੱਲੋਂ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਜਾਣਗੇ।ਇਸ ਮੌਕੇ ਉਨ੍ਹਾਂ ਸਮੂਹ ਇਲਾਕੇ ਦੀ ਸੰਗਤ ਨੂੰ ਇਸ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ।ਇਸ ਮੌਕੇ ਪ੍ਰਧਾਨ ਹਰਪਾਲ ਸਿੰਘ ਭੱਟੀ, ਡਾਕਟਰ ਜਸਪਾਲ ਸਿੰਘ, ਮੀਤ ਪ੍ਰਧਾਨ ਲੈਕ. ਦਲਜੀਤ ਸਿੰਘ, ਡਾ. ਬਲਜੀਤ ਸਿੰਘ, ਜਸਪਾਲ ਸਿੰਘ ਬੇਰਸ਼ਾ, ਚੰਦਰ ਸ਼ੇਖਰ ਬੰਟੀ ਨਿਹਾਲਪੁਰ, ਡਾ. ਮਹਿੰਦਰ ਕੁਮਾਰ ਮਲਹੋਤਰਾ, ਜਸਵੀਰ ਸਿੰਘ ਰਾਹੀ, ਡਾਕਟਰ ਹਰਜਿੰਦਰ ਦੀਪਕ, ਮੋਹਨ ਸਿੰਘ ਧੁੱਗਾ, ਮਲਕੀਤ ਸਿੰਘ ਬਾਹਗਾ,ਪ੍ਰਭਜੋਤ ਸਿੰਘ, ਲੈਕ. ਭੁਪਿੰਦਰ ਸਿੰਘ, ਸੂਬੇਦਾਰ ਬਚਨ ਸਿੰਘ ਯੂ.ਕੇ., ਸਰਪੰਚ ਕੁਲਦੀਪ ਸਿੰਘ ਮਿੰਟੂ, ਕਰਮਾ ਭੱਟੀ, ਜਗਤਾਰ ਸਿੰਘ ਸੋਰਵ, ਨਗਿੰਦਰ ਮਾਂਗਾ, ਸੁੱਚਾ ਸਿੰਘ, ਕਮਲਜੀਤ ਭਟੋਆ, ਮਾਸਟਰ ਭੁਪਿੰਦਰ ਸਿੰਘ, ਹਰਦੀਪ ਸਿੰਘ ਕੂਲੀਆ, ਰਵੀ, ਸੁਰਿੰਦਰ ਪਾਲ ਸਿੰਘ, ਕੈਪਟਨ ਕਸ਼ਮੀਰ ਸਿੰਘ, ਗੁਰਨਾਮ ਸਿੰਘ, ਬਲਵੀਰ ਸਿੰਘ ਆਦਿ ਹਾਜ਼ਰ ਸਨ।
ਫ਼ੋਟੋ ਕੈਪਸਨ : ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਹਰਪਾਲ ਸਿੰਘ ਭੱਟੀ ਤੇ ਹੋਰ ਅਹੁਦੇਦਾਰ।