ਜਲ ਸਪਲਾਈ ਅਤੇ ਸੈਨੀਟੇਸ਼ਨ ਇਨ ਲਿਸਟਮੈਟ ਕੰਟਰੈਕਟ ਵਰਕਰ ਕਮੇਟੀ ਪੰਜਾਬ ਦੀ ਹੰਗਾਮੀ ਮੀਟਿੰਗ ਹੋਈ


ਗੜ੍ਹਦੀਵਾਲਾ 07 ਫਰਵਰੀ (ਦੋਆਬਾ ਨਿਊਜ਼ ਲਾਈਵ) ਜਲ ਸਪਲਾਈ ਅਤੇ ਸੈਨੀਟੇਸ਼ਨ ਕੋਂਟਰੈਕਟ ਵਰਕਰ ਕਮੇਟੀ ਪੰਜਾਬ ਦੀ ਮੀਟਿੰਗ ਜਲ ਸਪਲਾਈ ਸਕੀਮ ਅਰਗੋਵਾਲ ਵਿਖੇ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਦੀ ਪ੍ਰਧਾਨਗੀ ਵਿੱਚ ਹੋਈ ਅੱਜ ਦੀ ਮੀਟਿੰਗ ਵਿੱਚ ਜੋ ਪੰਜਾਬ ਸਰਕਾਰ ਅਤੇ ਜਲ ਸਪਲਾਈ ਵਿਭਾਗ ਵੱਲੋਂ ਜਬਰੀ ਜਲ ਸਪਲਾਈ ਸਕੀਮਾਂ ਨੂੰ ਨਵੀਆਂ ਬਣੀਆਂ ਪੰਚਾਇਤਾਂ ਨੂੰ ਹੈਂਡ ਓਵਰ ਕਰਨ ਦੀ ਨੀਤੀ ਖਿਲਾਫ ਆਵਾਜ਼ ਬੁਲੰਦ ਕੀਤੀ ਗਈ ਜਿਸ ਦਾ ਵਰਕਰਾਂ ਵਿੱਚ ਭਾਰੀ ਰੋਸ ਹੈ. ਪੰਜਾਬ ਸਰਕਾਰ ਇੱਕ ਪਾਸੇ ਵੱਡੇ ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਈ ਹੈ ਕਿ ਉਹ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇਗੀ ਅਤੇ ਨਵੀਆਂ ਨੌਕਰੀਆਂ ਦੇਵੇਗੀ ਪਰੰਤੂ ਜਲ ਸਪਲਾਈ ਸਕੀਮਾਂ ਤੇ ਨਿਗੁਣੀਆ ਤਨਖਾਹਾਂ ਤੇ ਕੰਮ ਕਰ ਰਹੇ ਵਰਕਰਾਂ ਨਾਲ ਸਰਾਸਰ ਧੱਕਾ ਹੋ ਰਿਹਾ ਹੈ। ਇਸ ਦੇ ਵਿਰੋਧ ਵਜੋਂ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਨਿਗਰਾਨ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਹਲਕਾ ਹੁਸ਼ਿਆਰਪੁਰ ਜੀ ਦਾ ਮਿਤੀ 13.02.2025 ਨੂੰ ਧਰਨਾ ਲਗਾ ਕੇ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ. ਮੀਟਿੰਗ ਵਿੱਚ ਕੁਲਦੀਪ ਸਿੰਘ ਰਾਣਾ, ਕੁਲਵਿੰਦਰ ਸਿੰਘ, ਹਰਜੀਤ ਸਿੰਘ, ਦਿਲਵਾਗ ਸਿੰਘ, ਸੰਦੀਪ ਕੁਮਾਰ, ਜਗੀਰ ਸਿੰਘ, ਬਲਵੀਰ ਸਿੰਘ, ਸੰਦੀਪ ਸਿੰਘ, ਪਰਮਜੀਤ ਸਿੰਘ,ਰਾਜ ਸਿੰਘ, ਹਰਨੇਕ ਸਿੰਘ,ਰਵਿੰਦਰ ਕੁਮਾਰ,ਹਰਪਿੰਦਰ ਕੁਮਾਰ, ਮਨਿੰਦਰ ਸਿੰਘ, ਅਵਤਾਰ ਸਿੰਘ ਆਦਿ ਸਾਥੀ ਹਾਜ਼ਰ ਹੋਏ

Post a Comment

Previous Post Next Post