ਗੜ੍ਹਦੀਵਾਲਾ 16 ਫਰਵਰੀ (ਦੋਆਬਾ ਨਿਊਜ਼ ਲਾਈਵ) ਗੁਰਦੁਆਰਾ ਸੰਤਸਰ ਬਾਘਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਜਿਸ ਵਿੱਚ ਪਹਿਲਾ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਕਵੀਸ਼ਰੀ ਜਥਾ ਭਾਈ ਅਮਨਵੀਰ ਸਿੰਘ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਕਵੀਸ਼ਰੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਰਾਗੀ ਜਥਿਆਂ ਵੱਲੋਂ ਵੀ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਥੇਦਾਰ ਬਾਬਾ ਅਜਮੇਰ ਸਿੰਘ ਬਾਘਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਾਨੂੰ ਆਪਸੀ ਭਾਈਚਾਰਕ ਸਾਂਝ ਬਣਾਕੇ ਰੱਖਣੀ ਚਾਹੀਦੀ ਹੈ ਅਤੇ ਰਲ ਮਿਲ ਕੇ ਪ੍ਰੋਗਰਾਮ ਮਨਾਉਣੇ ਚਾਹੀਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਜਾਤ ਪਾਤ ਤੋਂ ਉੱਪਰ ਉੱਠ ਕੇ ਸਾਰਿਆਂ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਊਚ ਨੀਚ ਦਾ ਫਰਕ ਦਿਲਾਂ ਵਿਚੋ ਕੱਢਣਾ ਚਾਹੀਦਾ ਹੈ। ਇਸ ਮੌਕੇ ਚਾਹ ਪਕੌੜਿਆਂ ਦੇ ਲੰਗਰ ਵੀ ਲਗਾਏ ਗਏ। ਆਏ ਹੋਏ ਮਹਿਮਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਉਪਰੰਤ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ। ਉਪਰੰਤ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਥੇਦਾਰ ਬਾਬਾ ਅਜਮੇਰ ਸਿੰਘ ਬਾਘਾ, ਖਜਾਨਚੀ ਸ. ਸਮਿੱਤਰ ਸਿੰਘ ਬਾਹਗਾ, ਸ.ਪ੍ਰਗਟ ਸਿੰਘ ਦੁਬਈ, ਹੈਡ ਗ੍ਰੰਥੀ ਪ੍ਰਗਟ ਸਿੰਘ, ਸਰਪੰਚ ਜਸਵੰਤ ਸਿੰਘ ਸੋਢੀ, ਇੰਸਪੈਕਟਰ ਰਣਜੀਤ ਸਿੰਘ ਬਾਘਾ ਯੂਐਸਏ, ਮੈਨੇਜਰ ਜਗਤਾਰ ਸਿੰਘ ਬਾਹਗਾ, ਨੌਜਵਾਨ ਸਭਾ ਬਾਹਗਾ, ਸੁਖਮਨੀ ਸਾਹਿਬ ਸੁਸਾਇਟੀ ਬਾਹਗਾ ਅਤੇ ਹੋਰ ਨਗਰ ਨਿਵਾਸੀ ਸੰਗਤਾਂ ਹਾਜ਼ਰ ਸਨ।
ਗੁਰਦੁਆਰਾ ਸਿੰਘ ਸਭਾ ਬਾਹਗਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ।
byMohinder Kumar Malhotra
-
0