ਗੜ੍ਹਦੀਵਾਲਾ, 07 ਮਾਰਚ (ਦੋਆਬਾ ਨਿਊਜ਼ ਲਾਈਵ) ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਆਈ ਏ ਐਸ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿੱਚ ਵੱਧ ਰਹੀਆ ਲੱਟਾ, ਖੋਹਾਂ, ਠੱਗਿਆ ਅਤੇ ਨਸ਼ਿਆ ਨੂੰ ਠੱਲ ਪਾਉਣ ਲਈ ਚਲਾਈ ਸਪੈਸ਼ਲ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਐਸ.ਪੀ (ਤਫਤੀਸ਼) ਜੀ ਦੀ ਰਹਿਨੁਮਾਈ ਹੇਠ ਅਤੇ ਸ੍ਰੀ ਦਵਿੰਦਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ-ਡਵੀਜਨ ਟਾਂਡਾ ਜੀ ਦੀਆ ਹਦਾਇਤਾ ਮੁਤਾਬਿਕ ਐਸ.ਆਈ ਗੁਰਸਾਹਿਬ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਥਾਣਾ ਗੜਦੀਵਾਲਾ ਦੇ ਇਲਾਕਾ ਵਿੱਚ ਚੱਲ ਰਹੀ ਚੈਕਿੰਗ ਦੌਰਾਨ ਏ.ਐਸ.ਆਈ ਸੁਖਜਿੰਦਰ ਸਿੰਘ ਥਾਣਾ ਗੜਦੀਵਾਲਾ ਸਮੇਤ ਪੁਲਿਸ ਪਾਰਟੀ ਬਰਾਏ ਚੈਕਿੰਗ ਸ਼ੱਕੀ ਪੁਰਸ਼ਾ ਸਬੰਧੀ ਚੋਹਕਾ ਟੀ-ਪੁਆਇੰਟ ਨਜ਼ਦੀਕ ਮੌਜੂਦ ਸੀ ਤਾਂ ਖੱਬੀ ਸਾਈਡ ਪਿੰਡ ਚੋਹਕਾ ਵੱਲੋ ਆਉਂਦੀ ਸੜਕ ਤੋਂ ਇੱਕ ਵਿਅਕਤੀ ਜੁਪੀਟਰ ਸਕੂਟਰੀ ਨੂੰ ਤੇਜ਼ ਰਫਤਾਰ ਨਾਲ ਚਲਾਉਂਦੇ ਹੋਏ ਆਇਆ ਜਿਸਨੋ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੀ ਸਕੂਟਰੀ ਦੀ ਯਕਦਮ ਬਰੇਕ ਮਾਰੀ ਜੋ ਸਕੂਟਰੀ ਬੇਕਾਬੂ ਹੋ ਕੇ ਮੋੜ ਪਰ ਬਣੇ ਘਰ ਦੀ ਕੰਧ ਵਿੱਚ ਵੱਜੀ ਅਤੇ ਸਕੂਟਰੀ ਚਾਲਕ ਸਕੂਟਰੀ ਸਮੇਤ ਡਿੱਗ ਪਿਆ ਜਿਸਨੂੰ ਸ਼ੱਕ ਦੀ ਬਿਨਾਹ ਪਰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਸੰਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਰਮਦਾਸਪੁਰ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦੱਸਿਆ ਜਿਸਦੀ ਤਲਾਸ਼ੀ ਕਰਨ ਤੇ ਉਸ ਪਾਸੋ 250 ਖੁੱਲੀਆ ਨਸ਼ੀਲੀਆ ਗੋਲੀਆ ਬ੍ਰਾਮਦ ਹੋਈਆਂ ਅਤੇ ਐਨਡੀਪੀਐਸ ਐਕਟ ਦੇ ਤਹਿਤ ਮੁਕਦਮਾ ਦਰਜ ਕੀਤਾ । ਗਿਫਤਾਰ ਕੀਤੇ ਗਏ ਦੋਸ਼ੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾਵੇਗੀ।
ਪੁਲਿਸ ਥਾਣਾ ਗੜ੍ਹਦੀਵਾਲਾ ਵੱਲੋਂ ਇੱਕ ਨੌਜਵਾਨ 250 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ।
byMohinder Kumar Malhotra
-
0