ਕਦਰਾਂ -ਕੀਮਤਾਂ ਅਧਾਰਿਤ ਸਿੱਖਿਆ ਦੀ ਲੋੜ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਕਰਵਾਇਆ

ਗੜ੍ਹਦੀਵਾਲਾ 11 ਮਾਰਚ (ਦੋਆਬਾ ਨਿਊਜ਼ ਲਾਈਵ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਕੱਤਰ (ਵਿੱਦਿਆ) ਸ.ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਪੋਲੀਟੀਕਲ ਸਾਇੰਸ ਵਿਭਾਗ ਵੱਲੋਂ " ਕਦਰਾਂ- ਕੀਮਤਾਂ ਅਧਾਰਿਤ ਸਿੱਖਿਆ" ਵਿਸ਼ੇ ਤੇ ਵਿਸ਼ੇਸ਼ ਸੈਮੀਨਰ ਕਰਵਾਇਆ ਗਿਆ। ਇਸ ਮੌਕੇ ਪੋਲੀਟੀਕਲ ਸਾਇੰਸ ਵਿਭਾਗ ਦੇ ਅਧਿਆਪਕ ਸ੍ਰੀ ਜਗਦੀਪ ਕੁਮਾਰ ਨੇ ਵਿਦਿਆਰਥੀਆਂ ਨੂੰ ਕਦਰਾਂ- ਕੀਮਤਾਂ ਅਧਾਰਿਤ ਸਿੱਖਿਆ ਦੀ ਲੋੜ ਤੋਂ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਕਦਰਾਂ-ਕੀਮਤਾਂ ਅਧਾਰਿਤ ਸਿੱਖਿਆ ਨਾਲ ਵਿਦਿਆਰਥੀਆਂ ਨੂੰ ਨੈਤਿਕ ਵਿਕਾਸ ਵਿੱਚ ਸਹਾਇਤਾ ਮਿਲਦੀ ਹੈ ਅਤੇ ਆਪਣੇ ਸੱਭਿਆਚਾਰ ਦੇ ਵਿਕਾਸ, ਸਮਾਜਿਕ ਵਿਕਾਸ ਦਾ ਮੰਤਵ ਵੀ ਹੱਲ ਹੁੰਦਾ ਹੈ। ਇਸ ਨਾਲ ਵਿਦਿਆਰਥੀਆਂ ਨੂੰ ਵਿਵਾਦ ਹੱਲ ਬਾਰੇ ਵੀ ਪਤਾ ਲੱਗਦਾ ਹੈ ਅਤੇ ਲੋਕਤੰਤਰੀ ਕਦਰਾਂ- ਕੀਮਤਾਂ ਦਾ ਵਿਕਾਸ ਹੁੰਦਾ ਹੈ। ਇਸ ਲਈ ਇਹ ਵਿਦਿਆਰਥੀਆਂ ਲਈ ਅਤਿ ਜ਼ਰੂਰੀ ਹੈ। ਇਸ ਮੌਕੇ ਵਿਦਿਆਰਥੀ ਅਤੇ ਪੋਲੀਟੀਕਲ ਵਿਭਾਗ ਦੇ ਅਧਿਆਪਕ ਹਾਜ਼ਰ ਸਨ ।

Post a Comment

Previous Post Next Post