ਗੜ੍ਹਦੀਵਾਲਾ 24 ਮਾਰਚ (ਦੋਆਬਾ ਨਿਊਜ਼ ਲਾਈਵ) ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੇ (ਜ਼ਿਲ੍ਹਾ ਵਾਈਸ ਪ੍ਰਧਾਨ )ਪ੍ਰਿੰਸ ਗੜਦੀਵਾਲਾ ਅਤੇ ਸੀਨੀਅਰ ਜ਼ਿਲ੍ਹਾ ਆਗੂ ਜਗਵਿੰਦਰ ਸਿੰਘ, ਗੁਰਮੁੱਖ ਸਿੰਘ ਬਲਾਲਾ, ਸਚਿਨ ਕੁਮਾਰ ਦੀ ਅਗਵਾਈ ਵਿੱਚ ਮੀਟਿੰਗ ਹੋਈ। ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦੇ ਚੱਲਣ ਵਾਲੇ ਇਜਲਾਸ ਦੌਰਾਨ ਚੰਡੀਗੜ੍ਹ ਵਿਖੇ ਰੱਖੀ ਰੈਲੀ ਵਿੱਚ ਐਨ.ਪੀ.ਐਸ ਮੁਲਾਜ਼ਮਾਂ ਵਲੋਂ ਆਪਣੀ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਆਗੂਆਂ ਵਲੋਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਜੇਕਰ ਪੰਜਾਬ ਸਰਕਾਰ ਸੱਚ ਵਿੱਚ ਮੁਲਾਜ਼ਮ-ਪੈਨਸ਼ਨਰ ਹਿਤੈਸ਼ੀ ਹੈ ਤਾਂ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਕਰੇ। ਪੁਰਾਣੀ ਪੈਨਸ਼ਨ, 2.59 ਗੁਣਾਂਕ, ਪੇਅ-ਕਮਿਸ਼ਨ ਦੇ ਬਕਾਏ, ਕੱਚੇ ਮੁਲਾਜ਼ਮ ਪੱਕੇ ਕਰਨ ਅਤੇ ਹੋਰ ਹੱਕੀ ਤੇ ਜਾਇਜ ਮੰਗਾਂ ਜਿਉਂ ਦੀਆਂ ਤਿਉਂ ਹਨ। ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਮੰਗ ਪੱਤਰ ਵੀ ਦਿੱਤੇ ਗਏ। ਇਸ ਮੌਕੇ ਮਾਸਟਰ ਸਚਿਨ ਗੜ੍ਹਦੀਵਾਲਾ, ਲਖਵੀਰ ਸਿੰਘ ਗੜ੍ਹਦੀਵਾਲਾ, ਅਨਿਲ ਕੁਮਾਰ, ਜਸਵਿੰਦਰ ਸਿੰਘ, ਦੀਪਕ ਕੌਂਡਲ, ਨਵੀਨ ਕਪਲਾ, ਸੰਜੀਵ ਕੁਮਾਰ ਜੌਹਰ, ਰਮਨਦੀਪ ਸਿੰਘ, ਹਰਮੀਕ ਸਿੰਘ ਮੀਕਾ, ਨਵਤੇਜ ਸਿੰਘ ਅਰਗੋਵਾਲ, ਮਲਕੀਤ ਸਿੰਘ, ਸੁਖਵਿੰਦਰ ਸਿੰਘ ,ਮੈਡਮ ਬਲਵਿੰਦਰਜੀਤ ਕੌਰ ,ਮੈਡਮ ਰੇਖਾ ਦੇਵੀ, ਮੈਡਮ ਸ਼ਾਲਨੀ ,ਸਪਨਾ ਸਲਾਰੀਆ ਰਮਨਦੀਪ ਕੌਰ, ਇੰਦਰਜੀਤ ਸਿੰਘ ,ਜਗਵਿੰਦਰ ਸਿੰਘ,ਆਦਿ ਸਾਥੀ ਹਾਜਿਰ ਸਨ।
ਅੱਜ ਚੰਡੀਗੜ੍ਹ ਦੀ ਰੈਲੀ ਵਿੱਚ ਮੁਲਾਜ਼ਮਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਆਗੂ ਪ੍ਰਿੰਸ ਗੜਦੀਵਾਲਾ, ਗੁਰਮੁੱਖ ਸਿੰਘ ਬਲਾਲਾ।
byMohinder Kumar Malhotra
-
0