ਭੱਟੀ ਗੋਤ ਦੇ ਜਠੇਰਿਆਂ ਦਾ ਮੇਲਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ।

ਗੜਦੀਵਾਲਾ,12 ਜੂਨ (ਮਹਿੰਦਰ ਮਲਹੋਤਰਾ)- ਭੱਟੀ ਗੋਤ ਦੇ ਜਠੇਰਿਆਂ ਦਾ ਮੇਲਾ ਪਿੰਡ ਗਲੋਵਾਲ ਵਿਖੇ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਜਿਸ ਵਿੱਚ ਭੱਟੀ ਗੋਤ ਦੇ ਜਠੇਰਿਆਂ ਦੇ ਪ੍ਰਧਾਨ ਸੁਰਿੰਦਰ ਸਿੰਘ ਸ਼ਿੰਦਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਹਿਲਾਂ ਜਠੇਰਿਆਂ ਦੇ ਪੂਰਨ ਵਿਧੀ ਪੂਰਵਕ ਪੂਜਾ ਅਤੇ ਅਰਦਾਸ ਬੇਨਤੀ ਕੀਤੀ ਗਈ। ਉਪਰੰਤ ਝੰਡਾ ਚੜਾਉਣ ਦੀ ਰਸਮ ਅਦਾ ਕੀਤੀ ਗਈ। ਉਪਰੰਤ
ਮੇਲੇ ਦੀ ਸ਼ੁਰੂਆਤ ਕੀਤੀ ਗਈ। ਜਿਸ ਵਿੱਚ ਵੱਖ ਵੱਖ ਗਾਇਕਾਂ ਵੱਲੋਂ ਹਾਜ਼ਰੀ ਲਗਾ ਕੇ ਜਠੇਰਿਆਂ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ।  ਜ਼ਿਕਰ ਯੋਗ ਹੈ ਕਿ ਇਸ ਭੱਟੀ ਗੋਤ ਦੇ ਜਠੇਰਿਆਂ ਵਿੱਚ ਜਲੰਧਰ ਸ਼ਹਿਰ ਅਤੇ ਚੰਡੀਗੜ੍ਹ ਸ਼ਹਿਰ ਅਤੇ ਹੋਰ ਸ਼ਹਿਰਾਂ ਵਿੱਚੋਂ ਸੰਗਤਾਂ ਆ ਕੇ ਜਠੇਰਿਆਂ ਦਾ ਅਸੀਂਰਵਾਦ ਪ੍ਰਾਪਤ ਕਰਦੀਆਂ ਹਨ।  ਪ੍ਰਧਾਨ ਸੁਰਿੰਦਰ ਸਿੰਘ ਸ਼ਿੰਦਾ  ਨੇ ਆਏ ਹੋਏ ਮਹਿਮਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਅਖੀਰ ਵਿੱਚ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਭੱਟੀ ਗੋਤ ਦੀਆਂ ਸੰਗਤਾਂ ਅਤੇ ਪਿੰਡ ਗਾਲੋਵਾਲ ਦੇ ਨੌਜਵਾਨ, ਸੇਵਾਦਾਰ ਮੌਜੂਦ ਸਨ।

Post a Comment

Previous Post Next Post