ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਉੱਚੀ ਬੱਸੀ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।

ਉੱਚੀ ਬੱਸੀ, 15 ਜੂਨ (ਮਹਿੰਦਰ ਮਲਹੋਤਰਾ) ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀਆਂ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਉੱਚੀ ਬੱਸੀ ਵਿਖੇ ਅਸਥਾਨ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਫੂਲਾ ਸਿੰਘ ਜੀ ਅਤੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਨਿਹਾਲ ਸਿੰਘ ਜੀ ਹਰੀਆਂ ਬੇਲਾਂ ਮੁਖੀ ਮਿਸ਼ਲ ਸ਼ਹੀਦਾਂ ਤਰਨਾ ਦਲ ਹਰੀਆਂ ਬੇਲਾਂ ਵਾਲਿਆਂ ਦੀ ਅਗਵਾਈ ਹੇਠ ਮਨਾਇਆ ਗਿਆ। ਜਿਸ ਦੇ ਵਿੱਚ ਵੱਡੀ ਗਿਣਤੀ ਦੇ ਵਿੱਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਸ੍ਰੀ ਸਹਿਜ ਪਾਠ ਜੀ ਦੇ ਭੋਗ ਪੈਣ ਉਪਰੰਤ ਦੀਵਾਨ ਸਜਾਏ ਗਏ ਜਿਸ ਵਿੱਚ ਰਾਗੀ ਸਾਹਿਬਾਨਾ, ਕਵੀਸ਼ਰੀ ਸਹਿਬਾਨ, ਕਥਾ ਵਾਚਕ ਸਾਹਿਬਾਨਾਂ ਨੇ ਸੰਗਤਾਂ ਨੂੰ ਗੁਰੂ ਹਰਗੋਬਿੰਦ ਸਾਹਿਬ ਜੀ ਦੇ  ਇਤਿਹਾਸ ਨਾਲ ਜੋੜਿਆ ਇਸ ਮੌਕੇ ਵੱਖ ਵੱਖ ਜਥੇਬੰਦੀਆਂ ਸਮਾਜਿਕ ਜਥੇਬੰਦੀਆਂ, ਰਾਜਨੀਤਿਕ ਜਥੇਬੰਦੀਆਂ, ਧਾਰਮਿਕ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਸਾਹਿਬਾਨਾਂ ਨੇ ਹਾਜ਼ਰੀ ਭਰੀ ਇਸ ਮੌਕੇ ਬਾਬਾ ਦਵਿੰਦਰ ਸਿੰਘ ਜੀ, ਬਾਬਾ ਕਿਰਨਜੀਤ ਸਿੰਘ ਜੀ, ਮਹਾਕਾਲ ਬਾਬਾ ਜਥੇਦਾਰ ਬਾਬਾ ਜੋਗਿੰਦਰ ਸਿੰਘ ਜੀ, ਬਾਬਾ ਹਰਜਿੰਦਰ ਸਿੰਘ ਜੀ ਗੰਗਾ ਚੱਕ, ਬਾਬਾ ਗੁਰਪ੍ਰੀਤ ਸਿੰਘ ਜੀ, ਬਾਬਾ ਗੁਰਸਿਮਰਨਪ੍ਰੀਤ ਸਿੰਘ ਜੀ, ਬਾਬਾ ਜਸਪ੍ਰੀਤ ਸਿੰਘ ਜੀ, ਬਾਬਾ ਰਾਜਾ ਸਿੰਘ ਜੀ, ਬਾਬਾ ਇੰਦਰਜੀਤ ਸਿੰਘ ਜੀ ਬਾਬਾ ਜਸਨਪ੍ਰੀਤ ਸਿੰਘ ਜੀ, ਬਾਬਾ ਰਣਦੀਪ ਸਿੰਘ ਜੀ ਧਨੋਆ ,ਬਾਬਾ ਜਸਵੀਰ ਸਿੰਘ ਜੀ ਆਦਿ ਸਿੰਘ ਹਾਜ਼ਰ ਸਨ।

Post a Comment

Previous Post Next Post