ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਨਸ਼ੇ ਦੇ ਮੱਕੜ ਜਾਲ ਵਿੱਚੋਂ ਬਾਹਰ ਕੱਢਿਆ ਜਾ ਸਕਦਾ ਹੈ : ਦਲ ਖਾਲਸਾ



*ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਵੱਲੋਂ ਗੁਰਦੁਆਰਾ ਸ਼ਹੀਦਾ ਮਾਹਿਲਪੁਰ ਵਿਖ਼ੇ ਮੁਫਤ ਨਸ਼ਾ ਛੁਡਾਊ ਕੈਂਪ ਲਗਾਇਆ ਗਿਆ *


ਹੁਸ਼ਿਆਰਪੁਰ 22 ਜੁਲਾਈ ( ਤਰਸੇਮ ਦੀਵਾਨਾ/ ਮਹਿੰਦਰ ਮਲਹੋਤਰਾ) ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਪਿੰਡਾ ਸ਼ਹਿਰਾ ਅਤੇ ਕਸਬਿਆਂ ਦੇ ਵਿੱਚ ਨਸ਼ਿਆਂ ਦੇ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਗੁਰਦੁਆਰਾ ਸ਼ਹੀਦਾਂ ਮਾਹਿਲਪੁਰ ਵਿਖੇ ਮੁਫਤ ਨਸ਼ਾ ਛੁਡਾਊ ਕੈਂਪ ਲਗਾ ਕੇ ਨਸ਼ਿਆਂ ਦੇ ਮੱਕੜ ਜਾਲ ਵਿੱਚ ਫਸੇ ਹੋਏ ਨੌਜਵਾਨਾਂ ਨੂੰ ਨਸਿਆ ਵਿੱਚੋ ਕੱਢਣ ਲਈ ਜਾਗਰੂਕ ਕੀਤਾ ਗਿਆ। ਇਸ ਸਬੰਧੀ ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਦੇ ਐਮਡੀ ਅਤੇ ਦਲ ਖਾਲਸਾ ਦੇ ਜਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਖਾਲਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅੱਜ ਵੀ ਨਸ਼ੇ ਦੀ ਸਮੱਸਿਆ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਉਹਨਾਂ ਕਿਹਾ ਕਿ 
ਪੰਜਾਬ ਵਿੱਚ ਨਸ਼ੇ ਦੇ ਖ਼ਾਤਮੇ ਲਈ ਲੋਕਾ ਵਿੱਚ ਸਮਾਜਿਕ ਚੇਤਨਾ ਪੈਦਾ ਕਰਨ ਦੀ ਬਹੁਤ ਹੀ ਸਖ਼ਤ ਲੋੜ ਹੈ ਅਤੇ ਇਹ ਕਾਰਜ ਮੀਡੀਆ ਦੁਆਰਾ ਹੀ ਸੰਭਵ ਹੈ ਕਿਉਂਕਿ ਇੱਕ ਮੀਡੀਆ ਹੀ ਹੈ ਜੋ ਸਾਡੀ ਮੰਗ ਨੂੰ ਸਾਡੀ ਆਵਾਜ਼ ਨੂੰ ਜਾਂ ਸਾਡੇ ਸੁਨੇਹੇ ਨੂੰ ਲੋਕਾਂ ਤਾਈ ਘਰ ਘਰ ਪਹੁੰਚਾ ਸਕਦਾ ਹੈ । ਉਹਨਾਂ ਕਿਹਾ ਕਿ ਨਸ਼ੇ ਦੇ ਖ਼ਾਤਮੇ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋਣਾ ਹੋਵੇਗਾ ਤਾਂ ਹੀ ਨਸ਼ਾ ਮੁਕਤ ਸਮਾਜ ਦੀ ਰਚਨਾ ਕੀਤੀ ਜਾ ਸਕਦੀ ਹੈ । 
 ਉਨ੍ਹਾਂ ਕਿਹਾ ਕਿ ਕਈ ਵਾਰ ਇੰਝ ਹੁੰਦਾ ਹੈ ਕਿ ਜਦੋਂ ਕਿਸੇ ਵਿਅਕਤੀ ਦੇ ਜੀਵਨ 'ਚ ਨਿਰਾਸ਼ਾ ਆ ਜਾਂਦੀ ਹੈ ਤੇ ਜ਼ਿੰਦਗੀ ਵਿੱਚ ਬੰਦੇ ਨੂੰ ਜਦੋਂ ਕੋਈ ਰਸਤਾ ਨਹੀਂ ਸੁੱਝਦਾ ਤਾ ਫਿਰ ਜ਼ਿੰਦਗੀ ਦੇ ਰਸਤੇ ਤੋਂ ਭਟਕਿਆ ਵਿਅਕਤੀ ਨਸ਼ੇ ਦੀ ਭੈੜੀ ਆਦਤ 'ਚ ਪੈ ਜਾਂਦਾ ਹੈ।ਉਹਨਾਂ ਕਿਹਾ ਕਿ ਨਸ਼ੇ ਦੇ ਕੋਹੜ ਨੂੰ ਖ਼ਤਮ ਕਰਨ ਲਈ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ, ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਨਸ਼ੇ ਦੇ ਮੱਕੜ ਜਾਲ ਵਿੱਚੋਂ ਬਾਹਰ ਕੱਢਿਆ ਜਾ ਸਕਦਾ ਹੈ ! 
ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਇਲਾਕੇ ਵਿੱਚ ਕਿਤੇ ਵੀ ਕੋਈ ਵਿਅਕਤੀ ਨਸ਼ਾ ਕਰਦਾ ਹੈ ਜਾਂ ਵੇਚਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਤਾਂ ਕਿ ਨਸ਼ਾ ਵੇਚਣ ਅਤੇ ਖਰੀਦਣ ਵਾਲਿਆਂ ਨੂੰ ਪੁਲਿਸ ਕਾਬੂ ਕਰ ਸਕੇ। ਉਹਨਾਂ ਦੱਸਿਆ ਕਿ ਅੱਜ ਦੇ ਇਸ ਕੈਂਪ ਵਿੱਚ ਸੈਕੜੇ ਨੌਜਵਾਨਾਂ ਨੇ ਨਸ਼ਾ ਛੱਡਣ ਦਾ ਪ੍ਰਣ ਕੀਤਾ ਅਤੇ ਨਸ਼ੇ ਤੋ ਤੌਬਾ ਕੀਤੀ ਉਹਨਾਂ ਕਿਹਾ ਕਿ ਦਲ ਖਾਲਸਾ ਵਲੋ ਵੱਖ ਵੱਖ ਸਥਾਨਾਂ ਤੇ ਲਗਾਏ ਜਾਂਦੇ ਕੈਂਪਾਂ ਵਿੱਚ ਨਸ਼ਾ ਛੱਡਣ ਦੀ ਦਵਾਈ ਬਿਲਕੁਲ ਫਰੀ ਦਿੱਤੀ ਜਾਂਦੀ ਹੈ। ਅਤੇ ਨਸ਼ਾ ਛੱਡਣ ਵਾਲੇ ਨੌਜਵਾਨ ਸਾਡੇ ਨਾਲ ਇਸ 95019,65267 ਨੰਬਰ ਤੇ ਸੰਪਰਕ ਕਰ ਸਕਦੇ ਹਨ ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਦਰਵੀਰ ਸਿੰਘ ,ਰਣਜੀਤ ਰਾਣਾ, ਜੀਤ ਸਿੰਘ,ਰਾਜਵੀਰ ਸਿੰਘ ਅਤੇ ਹਰਵਿੰਦਰ ਸਿੰਘ ਆਦਿ ਹਾਜ਼ਰ ਸਨ ! 
 ਫੋਟੋ ਅਜਮੇਰ ਦੀਵਾਨਾ

Post a Comment

Previous Post Next Post