ਗੜ੍ਹਦੀਵਾਲਾ 06 ਜੁਲਾਈ (ਮਹਿੰਦਰ ਕੁਮਾਰ ਮਲਹੋਤਰਾ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਇਕਾਈ ਹੁਸ਼ਿਆਰਪੁਰ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਗੜ੍ਹਦੀਵਾਲ ਨੇ ਪ੍ਰੈਸ ਨਾਲ ਗੱਲ ਕਰਦਿਆਂ ਕਿਹਾ ਕਿ ਸਰਕਾਰ ਮੁਲਾਜ਼ਮ ਮੰਗਾਂ ਜਿਵੇਂ ਕਿ ਡੀਏ, ਕੱਟੇ ਹੋਏ ਭੱਤੇ,ਮੁਲਾਜ਼ਮਾਂ ਦਾ ਲਗਭਗ 80 ਮਹੀਨੇ ਦਾ ਡੀਏ ਦਾ ਬਕਾਇਆ, ਪੇਂਡੂ ਭੱਤਾ ਆਦਿ ਬਹਾਲ ਕਰੇ ਅਤੇ ਪੁਰਾਣੀ ਪੈਨਸ਼ਨ ਦਾ ਜੋ ਅਧੂਰਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਉਸ ਦੀ ਐਸ.ਓ.ਪੀ ਜਾਰੀ ਕਰੇ । ਉਹਨਾਂ ਕਿਹਾ ਕਿ ਸਰਕਾਰ ਆਪਣੀਆਂ ਡੰਗ ਟਪਾਊ ਨੀਤੀਆਂ ਨੂੰ ਛੱਡ ਕੇ ਮੁਲਾਜ਼ਮ ਮੰਗਾਂ ਪ੍ਰਤੀ ਗੰਭੀਰਤਾ ਦਿਖਾਵੇ। ਉਹਨਾਂ ਮੰਗ ਕੀਤੀ ਕਿ ਸਰਕਾਰ ਪਹਿਲ ਦੇ ਅਧਾਰ ਤੇ ਮੁਲਾਜ਼ਮ ਮੰਗਾਂ ਨੂੰ ਪੂਰਾ ਕਰੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਹੋਣ ਜਾ ਰਹੀਆਂ ਬਲਾਕ ਸੰਮਤੀ , ਜ਼ਿਲ੍ਹਾ ਪਰਿਸ਼ਦ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਨੂੰ ਮੁਲਾਜ਼ਮਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ I
ਸਰਕਾਰ ਮੁਲਾਜ਼ਮ ਮੰਗਾਂ ਦਾ ਪਹਿਲ ਦੇ ਅਧਾਰ ਤੇ ਹੱਲ ਕਰੇ -ਪ੍ਰਿੰਸ ਪਲਿਆਲ ਗੜ੍ਹਦੀਵਾਲ।
byMohinder Kumar Malhotra
-
0