ਪੰਜਾਬ ਦੇ ਮਸ਼ਹੂਰ ਕਮੇਡੀਅਨ ਅਤੇ ਫਿਲਮ ਸਟਾਰ ਜਸਵਿੰਦਰ ਭੱਲਾ ਦਾ ਦਿਹਾਂਤ।

ਗੜ੍ਹਦੀਵਾਲਾ, 22 ਅਗਸਤ (ਮਹਿੰਦਰ ਕੁਮਾਰ ਮਲਹੋਤਰਾ) ਪੰਜਾਬ ਦੇ ਮਸ਼ਹੂਰ ਕਮੇਡੀਅਨ ਅਤੇ ਫਿਲਮ ਸਟਾਰ ਜਸਵਿੰਦਰ ਭੱਲਾ ਜਿਨ੍ਹਾਂ ਦਾ ਅੱਜ ਦਿਹਾਂਤ ਹੋ ਗਿਆ, 65 ਸਾਲ ਦੀ ਉਮਰ ਦੇ ਵਿੱਚ ਉਹ ਇਸ ਫਾਨੀ ਸੰਸਾਰ ਤੋਂ ਰੁਖਸਤ ਹੋ ਗਿਆ। ਅੱਜ ਤੜਕੇ ਉਨ੍ਹਾਂ ਦੇ ਅਕਾਲ ਚਲਾਣਾ ਦੀ ਖਬਰ ਨੇ ਸਭ ਨੂੰ ਹੈਰਾਨ ਕਰਕੇ ਰੱਖ ਦਿੱਤਾ। ਮਿਲੀ ਜਣਕਾਰੀ ਅਨੁਸਾਰ ਪਰਸੋਂ ਰਾਤ ਜਸਵਿੰਦਰ ਭੱਲਾ ਨੂੰ ਬ੍ਰੇਨ ਸਟ੍ਰੋਕ ਆਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਕੱਲ ਰਾਤ ਤੋਂ ਉਨ੍ਹਾਂ ਦੀ ਤਬੀਅਤ ਹੋਰ ਖ਼ਰਾਬ ਸੀ। ਅੱਜ ਸਵੇਰੇ ਕਰੀਬ ਚਾਰ ਵਜੇ ਉਨ੍ਹਾਂ ਨੇ ਆਖਰੀ ਸਾਂਹ ਲਏ।
ਭਲਕੇ ਹੋਏਗਾ ਅੰਤਿਮ ਸੰਸਕਾਰ।
ਪਰਿਵਾਰ ਦੇ ਅਨੁਸਾਰ, ਉਨ੍ਹਾਂ ਦਾ ਅੰਤਿਮ ਸੰਸਕਾਰ ਮੋਹਾਲੀ ਵਿੱਚ ਭਲਕੇ ਯਾਨੀਕਿ 23 ਅਗਸਤ ਦੁਪਹਿਰ 1 ਵਜੇ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਭੱਲਾ ਦੀ ਧੀ ਦਸ ਦਿਨ ਪਹਿਲਾਂ ਯੂਰਪ ਗਈ ਸੀ। ਪਿਤਾ ਦੇ ਦਿਹਾਂਤ ਤੋਂ ਬਾਅਦ ਹੁਣ ਉਹ ਮੁੜ ਵਾਪਸ ਇੰਡੀਆ ਦੇ ਲਈ ਰਵਾਨਾ ਹੋ ਚੁੱਕੀ ਅਤੇ ਅੱਜ ਸ਼ਾਮ ਤੱਕ ਮੋਹਾਲੀ ਪਹੁੰਚ ਜਾਵੇਗੀ। ਜਦਕਿ ਪੁੱਤਰ ਘਰ ‘ਤੇ ਹੀ ਹੈ।
CM ਮਾਨ ਵੱਲੋਂ ਜਤਾਇਆ ਦੁੱਖ
ਪ੍ਰਸਿੱਧ ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਦੇ ਦਿਹਾਂਤ ‘ਤੇ ਸੀਐਮ ਮਾਨ ਵੱਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਸੋਸ਼ਲ ਮੀਡੀਆ ਐਕਸ ‘ਤੇ ਇਕ ਪੋਸਟ ਸ਼ੇਅਰ ਕਰਦਿਆਂ ਲਿਖਿਆ, ‘ਜਸਵਿੰਦਰ ਭੱਲਾ ਜੀ ਦੇ ਅਚਾਨਕ ਇਸ ਦੁਨੀਆ ਤੋਂ ਚਲੇ ਜਾਣਾ ਬੇਹੱਦ ਅਫ਼ਸੋਸਜਨਕ ਹੈ..ਛਣਕਾਟਿਆਂ ਦੀ ਛਣਕਾਰ ਬੰਦ ਹੋਣ ‘ਤੇ ਮਨ ਉਦਾਸ ਹੈ..ਵਾਹਿਗੁਰੂ ਚਰਨਾਂ ਵਿਚ ਨਿਵਾਸ ਬਖਸ਼ਣ…ਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ ਵਿੱਚ ਵਸਦੇ ਰਹਿਣਗੇ..।

Post a Comment

Previous Post Next Post