ਗੜ੍ਹਦੀਵਾਲਾ 06 ਸਤੰਬਰ (ਮਹਿੰਦਰ ਮਲਹੋਤਰਾ)- ਗੁਰਦੁਆਰਾ ਸੰਤਸਰ ਬਾਹਗਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਜਿਸ ਵਿੱਚ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਜਥੇਦਾਰ ਬਾਬਾ ਅਜਮੇਰ ਸਿੰਘ ਬਾਘਾ ਵੱਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਪਰੰਤ ਮਾਸਟਰ ਓਂਕਾਰ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਪਹਿਲੇ ਪ੍ਰਕਾਸ਼ ਉਤਸਵ ਦਾ ਇਤਿਹਾਸ ਸੁਣਾਕੇ ਸੰਗਤਾਂ ਨੂੰ ਗੁਰੂ ਜੱਸ ਨਾਲ ਜੋੜਿਆ। ਉਪਰੰਤ ਸੁਖਮਨੀ ਸਾਹਿਬ ਸੁਸਾਇਟੀ (ਬੀਬੀਆਂ) ਵੱਲੋਂ ਕੀਰਤਨ ਕੀਤਾ ਗਿਆ। ਅਖੀਰ ਵਿੱਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਰਾਜਿੰਦਰ ਸਿੰਘ ਲਾਲੀ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਾਨੂੰ ਇਸ ਤਰ੍ਹਾਂ ਦੇ ਦਿਨ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ ਤਾਂ ਜੋ ਸਾਡੀ ਆਉਣ ਵਾਲੇ ਪੀੜ੍ਹੀ ਨੂੰ ਪਤਾ ਲੱਗ ਸਕੇ। ਸਟੇਜ ਸੈਕਟਰੀ ਦੀ ਸੇਵਾ ਗਿਆਨੀ ਅਮਰਜੀਤ ਸਿੰਘ ਵੱਲੋਂ ਬਖੂਬੀ ਨਿਭਾਈ ਗਈ। ਅਖੀਰ ਵਿੱਚ ਗੁਰੂ ਕਾ ਅਟੁੱਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਰਾਜਿੰਦਰ ਸਿੰਘ ਲਾਲੀ, ਜਥੇਦਾਰ ਬਾਬਾ ਅਜਮੇਰ ਸਿੰਘ ਬਾਘਾ, ਗਿਆਨੀ ਪ੍ਰਗਟ ਸਿੰਘ, ਗਿਆਨੀ ਅਮਰਜੀਤ ਸਿੰਘ, ਪ੍ਰਗਟ ਸਿੰਘ ਡੁੱਬਈ, ਗਿਆਨੀ ਪਰਮਜੀਤ ਸਿੰਘ, ਮਾਸਟਰ ਓਂਕਾਰ ਸਿੰਘ, ਸ. ਹਰਪਾਲ ਸਿੰਘ, ਗਾਮੀ, ਨੌਜਵਾਨ ਸਭਾ ਬਾਹਗਾ, ਡਾ. ਮਲਹੋਤਰਾ, ਦਲਜੀਤ ਸਿੰਘ, ਗੁਰਮੁਖ ਸਿੰਘ ਆਦਿ ਹਾਜ਼ਰ ਸਨ।
ਗੁਰਦੁਆਰਾ ਸੰਤਸਰ ਬਾਹਗਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ।
byMohinder Kumar Malhotra
-
0