ਐੱਚ.ਆਰ.ਕੇ. ਸਕੂਲ 'ਚ ਸਾਲਾਨਾ ਸਮਾਗਮ ਧੂਮਧਾਮ ਨਾਲ ਕਰਵਾਇਆ।

ਗੜ੍ਹਦੀਵਾਲਾ, 9 ਦਸੰਬਰ  (ਮਹਿੰਦਰ ਮਲਹੋਤਰਾ)
-ਐੱਚ. ਆਰ. ਕੇ. ਇੰਟਰਨੈਸ਼ਨਲ ਸਕੂਲ ਗੜ੍ਹਦੀਵਾਲਾ ਦਾ ਸਲਾਨਾ ਸਮਾਗਮ ਪ੍ਰਿੰਸੀਪਲ ਮਨਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਬੜੀ ਧੂਮਧਾਮ ਨਾਲ ਕਰਵਾਇਆ ਗਿਆ। ਇਸ ਸਬੰਧੀ ਸਕੂਲ ਦੇ ਚੇਅਰਮੈਨ ਰੋਹਿਤ ਕੌਸ਼ਲ ਨੇ ਦੱਸਿਆ ਕਿ ਇਹ ਪ੍ਰੋਗਰਾਮ  ਸਵੇਰੇ 11 ਵਜੇ ਤੋਂ ਲੈ ਕੇ 2 ਵਜੇ ਤੱਕ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਸਕੂਲ ਦੇ ਵਿਦਿਆਰਥੀਆ ਨੇ ਭੰਗੜਾ,  ਗਿੱਧਾ, ਗਾਇਨ ਡਾਂਸ, ਡਰਾਮਾ ਸਮੇਤ ਹੋਰ ਸੱਭਿਆਚਾਰਕ  ਪ੍ਰੋਗਰਾਮ ਪੇਸ਼ ਕਰਦੇ ਹੋਏ ਸਮਾਜ ਨੂੰ ਚੰਗੀ ਸੇਧ ਦਿੰਦੇ ਹੋਏ ਸੁਨੇਹੇ ਦਿੱਤਾ। ਇਸ ਸਮਾਗਮ ਦੌਰਾਨ ਸਤਵਿੰਦਰ ਪਾਲ ਸਿੰਘ ਢੱਟ ਸਾਬਕਾ ਚੇਅਰਮੈਨ ਕੋਆਪਰੇਟਿਵ ਬੈਂਕ ਮੁੱਖ ਮਹਿਮਾਨ ਵਜੋਂ ਜਦਕਿ ਮਾਰਕੀਟ ਕਮੇਟੀ ਟਾਂਡਾ ਦੇ ਚੇਅਰਮੈਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ । ਇਸ ਮੌਕੇ ਮੈਨੇਜਰ ਫ਼ਕੀਰ ਸਿੰਘ ਸਹੋਤਾ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਕਰਾਉਣ ਨਾਲ ਬੱਚਿਆਂ ਵਿੱਚ ਪੜ੍ਹਾਈ ਦੇ ਨਾਲ ਨਾਲ ਸੱਭਿਆਚਾਰ ਨਾਲ ਜੁੜਨ ਦਾ ਵੀ ਮੌਕਾ ਪ੍ਰਾਪਤ ਹੁੰਦਾ ਹੈ। ਇਸ ਮੌਕੇ ਪ੍ਰਿੰਸੀਪਲ ਮਨਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਬੱਚਿਆਂ ਵਿੱਚ ਨਵਾਂ ਉਤਸਾਹ ਪੈਦਾ ਕਰਨ ਲਈ ਅਜਿਹੇ ਪ੍ਰੋਗਰਾਮ ਵੱਧ ਤੋਂ ਵੱਧ ਕਰਵਾਏ ਜਾਣਗੇ। ਆਖਰ ਵਿੱਚ ਸਕੂਲ ਦੇ ਚੇਅਰਮੈਨ ਰੋਹਿਤ ਕੌਸ਼ਲ ਵੱਲੋਂ ਆਈਆਂ  ਹੋਈਆਂ ਸ਼ਖਸ਼ੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਿਕਰਮ ਸ਼ਰਮਾ ਚੇਅਰਮੈਨ ਕੋਆਪਰੇਟਿਵ  ਬੈਂਕ ਹੁਸ਼ਿਆਰਪੁਰ, ਪਰਮਿੰਦਰ ਸਿੰਘ ਪੰਨੂ ਡਾਇਰੈਕਟਰ ਕੋਆਪਰੇਟਿਵ ਬੈਂਕ, ਸਤਵਿੰਦਰ ਪਾਲ ਸਿੰਘ ਢੱਟ ਸਾਬਕਾ ਚੇਅਰਮੈਨ ਕੋਆਪਰੇਟਿਵ ਬੈਂਕ, ਮੈਨੇਜਰ ਫ਼ਕੀਰ ਸਿੰਘ ਸਹੋਤਾ, ਭਾਜਪਾ ਜ਼ਿਲਾ ਜਨਰਲ ਸਕੱਤਰ ਯੋਗੇਸ਼ ਸਪਰਾ, ਰਾਗਵ ਕੌਸ਼ਲ, ਨਵੀਂ ਅਤਵਾਲ, ਦਿਨੇਸ਼ ਵਰਮਾ, ਪ੍ਰਿੰਸੀਪਲ ਨਰਿੰਦਰ ਅਰੋੜਾ, ਰਾਜੂ ਗੁਪਤਾ, ਵਿਵੇਕ ਗੁਪਤਾ, ਸਾਬਕਾ ਸਰਪੰਚ ਜਗਤਾਰ ਸਿੰਘ, ਡਾਕਟਰ ਸਵਰਨਕਾਤ ਪਰੈਸ਼ਰ, ਡਾਕਟਰ ਵਿਜੈ, ਮਾਸਟਰ ਧਰਮਪਾਲ, ਟੋਨੀ ਪੁਰੀ, ਗਗਨ ਵੈਦ, ਗੁਰਦਾਵਰ ਬਖਸ਼ੀਸ਼ ਚਮਕ, ਡਾਕਟਰ ਰੋਸ਼ਨ ਲਾਲ ਸਮੇਤ ਇਲਾਕੇ ਦੇ ਪਤਵੰਤੇ, ਸਕੂਲੀ ਬੱਚੇ ਤੇ ਉਨ੍ਹਾਂ ਦੇ ਮਾਤਾ ਪਿਤਾ ਹਾਜ਼ਰ ਸਨ।
ਫ਼ੋਟੋ ਕੈਪਸਨ : ਸਮਾਗਮ ਦੌਰਾਨ ਆਈਆਂ ਹੋਈਆਂ ਪ੍ਰਮੁੱਖ ਸ਼ਖਸ਼ੀਅਤਾਂ  ਨੂੰ ਸਨਮਾਨਿਤ ਕਰਦੇ ਹੋਏ ਸਕੂਲ ਦੇ ਚੇਅਰਮੈਨ ਰੋਹਿਤ ਕੌਸ਼ਲ ਤੇ ਹੋਰ (ਸੱਜੇ) ਭੰਗੜਾ ਪਾਉਂਦੇ ਹੋਏ ਬੱਚੇ।

Post a Comment

Previous Post Next Post