ਗੜ੍ਹਦੀਵਾਲਾ, 20 ਫਰਵਰੀ (ਦੋਆਬਾ ਨਿਊਜ਼ ਲਾਈਵ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ,ਜ਼ਿਲ੍ਹਾ ਆਗੂ ਪ੍ਰਿੰਸ ਪਲਿਆਲ ਗੜ੍ਹਦੀਵਾਲ , ਰਜਤ ਮਹਾਜਨ, ਸਤੀਸ਼ ਕੁਮਾਰ ਅਤੇ ਦਵਿੰਦਰ ਹੁਸ਼ਿਆਰਪੁਰ ਨੇ ਕਿਹਾ ਕਿ 22 ਫਰਵਰੀ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਟੈਟ ਦੇ ਵਿਰੋਧ ਵਿੱਚ ਮਹਾਰੈਲੀ ਹੋਵੇਗੀ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮੁਲਾਜ਼ਮ ਪਹੁੰਚਣਗੇ।ਉਪਰੋਕਤ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ 2011 ਤੋਂ ਪਹਿਲਾਂ ਭਰਤੀ ਹੋਏ ਅਧਿਆਪਕਾਂ ਤੇ ਜਬਰੀ ਟੈਟ ਥੋਪ ਕੇ ਮੁਲਾਜ਼ਮ ਵਿਰੋਧੀ ਹੋਣ ਦਾ ਪ੍ਰਮਾਣ ਦਿੱਤਾ ਹੈ। ਉਹਨਾਂ ਕਿਹਾ ਕਿ ਸਰਕਾਰ ਨੇ 2017 ਦੇ ਨੋਟੀਫਿਕੇਸ਼ਨ ਜਿਸ ਵਿੱਚ ਅਧਿਆਪਕਾਂ ਨੂੰ ਟੈਟ ਤੋਂ ਛੋਟ ਸੀ ,ਦਾ ਪੱਤਰ ਰੱਦ ਕਰਕੇ ਮੁਲਾਜ਼ਮਾਂ ਨਾਲ ਵੱਡਾ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ 22 ਫਰਵਰੀ ਨੂੰ ਟੈਟ ਦੇ ਵਿਰੋਧ ਵਿੱਚ ਅਨੰਦਪੁਰ ਸਾਹਿਬ ਦੀ ਮਹਾਂ ਰੈਲੀ ਸਰਕਾਰ ਦੀਆਂ ਜੜਾਂ ਹਿਲਾ ਦੇਵੇਗੀ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਕੰਮ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀ ਮੁੱਖ ਮੰਗ ਪੁਰਾਣੀ ਪੈਨਸ਼ਨ ਤੋਂ ਧਿਆਨ ਭਟਕਾਉਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਸਰਕਾਰ ਜਬਰੀ ਥੋਪੇ ਟੈਟ ਦੀ ਸ਼ਰਤ ਤੁਰੰਤ ਖਤਮ ਕਰੇ ਨਹੀਂ ਤਾਂ ਆਉਣ ਵਾਲੀ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਤੇ ਰਿਸ਼ਵ ਦੇਵ, ਰੌਸ਼ਨ ਲਾਲ, ਅਨਿਲ ਸਵਾਰ, ਚਮਨ ਲਾਲ,ਪਰਮਜੀਤ ,ਦਵਿੰਦਰ ਸਿੰਘ ਆਦਿ ਹਾਜ਼ਰ ਸਨ।
22 ਫਰਵਰੀ ਨੂੰ ਟੈਟ ਦੇ ਵਿਰੋਧ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ ਮਹਾਂ ਰੈਲੀ।
byMohinder Kumar Malhotra
-
0