ਗੜ੍ਹਦੀਵਾਲਾ,13 ਅਪ੍ਰੈਲ (ਮਹਿੰਦਰ ਮਲਹੋਤਰਾ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਨੂੰ ਸਮਰਪਿਤ ਚੱਲ ਰਹੇ ਜੋੜ ਮੇਲੇ ਮੌਕੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਧਰਮ ਅਧਿਐਨ ਵਿਭਾਗ ਵੱਲੋਂ ਧਾਰਮਿਕ ਪ੍ਰਦਰਸ਼ਨੀ ਲਗਾਈ ਗਈ। ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਵੱਲੋਂ ਧਰਮ ਅਧਿਐੱਨ ਵਿਭਾਗ ਦੇ ਮੈਡਮ ਜਤਿੰਦਰ ਕੌਰ ਦੇ ਸਹਿਯੋਗ ਨਾਲ ਖ਼ਾਲਸਾ ਚਿੰਨ੍ਹ ਦਾ ਮਾਡਲ, ਗਤਕਾ ਦੇ ਸ਼ਸਤਰ, ਸਿੱਖ ਇਤਿਹਾਸ ਨਾਲ ਸੰਬੰਧਿਤ ਸਲੋਗਨ ਅਤੇ ਪੋਸਟਰਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਸਿੱਖਿਆ ਸਕੱਤਰ ਇੰਜ. ਸ.ਸੁਖਮਿੰਦਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਪ੍ਰਦਰਸ਼ਨੀ ਸਟਾਲ ਤੇ ਪੁੱਜ ਕੇ ਸਟਾਲ ਦਾ ਨਿਰੀਖਣ ਕੀਤਾ। ਇਸ ਸਮਾਗਮ ਦੌਰਾਨ ਸੰਸਥਾ ਦੇ ਮਿਊਜ਼ਿਕ ਵਿਭਾਗ ਦੇ ਮੁਖੀ ਸ. ਗੁਰਪਿੰਦਰ ਸਿੰਘ ਅਤੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਕਵਿਤਾ ਅਤੇ ਕਵੀਸ਼ਰੀ ਗਾਇਨ ਦੀ ਪੇਸ਼ਕਾਰੀ ਕੀਤੀ ਗਈ। ਇਸ ਪਵਿੱਤਰ ਦਿਹਾੜੇ 'ਤੇ ਸਟਾਫ਼ ਅਤੇ ਵਿਦਿਆਰਥੀਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਤਮਸਤਕ ਹੋ ਕੇ ਲਾਸਾਨੀ ਸਿੱਖ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਇਨ੍ਹਾਂ ਪ੍ਰਦਰਸ਼ਨੀਆਂ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਵਿਰਸੇ, ਸੱਭਿਆਚਾਰ ਅਤੇ ਧਾਰਮਿਕ ਪ੍ਰੰਪਰਾਵਾਂ ਨੂੰ ਸਮਝਣ ਦਾ ਮੌਕਾ ਮਿਲਦਾ ਹੈ ਅਤੇ ਇਹ ਪ੍ਰਦਰਸ਼ਨੀਆਂ ਵਿਦਿਆਰਥੀਆਂ ਲਈ ਸਿੱਖਿਆ ਦੇ ਨਾਲ-ਨਾਲ ਚੰਗੇ ਚਰਿੱਤਰ ਨਿਰਮਾਣ ਵਿੱਚ ਵੀ ਸਹਾਇਕ ਹੁੰਦੀਆਂ ਹਨ। ਇਸ ਮੌਕੇ ਡਾ. ਰਾਬੀਆ ਸ਼ਰਮਾ, ਮੈਡਮ ਪਵਿੱਤਰਜੀਤ ਕੌਰ, ਡਾ. ਸਤਵੰਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।