ਮੁਲਾਜ਼ਮਾਂ ਵਲੋਂ ਨਿਗਰਾਨ ਇੰਜੀਨੀਅਰ ਦੇ ਦਫ਼ਤਰ ਅੱਗੇ ਰੋਸ ਰੈਲੀ ਕੀਤੀ ਗਈ

ਹੁਸ਼ਿਆਰਪੁਰ,14 ਜੁਲਾਈ (ਮਹਿੰਦਰ ਮਲਹੋਤਰਾ)-ਪੀ ਡਬਲਯੂ ਡੀ ਫੀਲਡ ਅਤੇ ਵਰਕਸ਼ਾਪ ਵਰਕਰ ਯੂਨੀਅਨ ਵੱਲੋਂ ਜੋਨ ਹੁਸ਼ਿਆਰਪੁਰ ਦੇ ਪ੍ਰਧਾਨ ਅਮਰਜੀਤ ਨੰਗਲ ਖਿਲਾੜੀਆਂ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਹਰਮੇਸ਼ ਲਾਲ ਦੀ ਪ੍ਰਧਾਨਗੀ ਹੇਠ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਅੱਜ ਨਿਗਰਾਨ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਹਲਕਾ ਹੁਸ਼ਿਆਰਪੁਰ ਦੇ ਦਫ਼ਤਰ ਅੱਗੇ ਰੋਸ ਰੈਲੀ ਕੀਤੀ ਗਈ ਜਿਸ ਵਿੱਚ ਤਲਵਾੜਾ, ਮੁਕੇਰੀਆਂ, ਟਾਂਡਾ, ਗੜ੍ਹਦੀਵਾਲਾ,ਹੁਸ਼ਿਆਰਪੁਰ, ਮਾਹਿਲਪੁਰ,ਗੜ੍ਹਸ਼ੰਕਰ, ਬਲਾਚੌਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਸੈਂਕੜੇ ਮੁਲਾਜ਼ਮਾਂ ਵੱਲੋਂ ਵੱਡੀ ਸ਼ਮੂਲੀਅਤ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਅਤੇ ਸਾਬਕਾ ਜਨਰਲ ਸਕੱਤਰ ਅਤੇ ਪੈਨਸ਼ਨਰ ਆਗੂ ਮਨਜੀਤ ਸਿੰਘ ਸੈਣੀ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਤਿੱਖੀ ਅਲੋਚਨਾ ਕਰਦਿਆਂ  ਕਿਹਾ ਕਿ ਜਲ ਸਪਲਾਈ ਵਿਭਾਗ ਅੰਦਰ ਪਿਛਲੇ 18-18 ਸਾਲਾਂ ਤੋਂ ਕੰਮ ਕਰਦੇ ਇੰਨਲਿਸਟਮੈਂਟ ਅਤੇ ਮਾਸਟਰੋਲ ਕਾਮਿਆਂ ਨੂੰ ਪੱਕੇ  ਨਹੀਂ ਕੀਤਾ ਜਾ ਰਿਹਾ, ਦਰਜ਼ਾ -3 ਅਤੇ 4 ਫੀਲਡ ਕਾਮਿਆਂ ਦੀਆਂ ਪ੍ਰਮੋਸ਼ਨਾ ਨਹੀਂ ਕੀਤੀਆਂ ਜਾ ਰਹੀਆਂ, ਵਿਭਾਗ ਅੰਦਰ ਖਾਲੀ ਪਈਆਂ ਅਸਾਮੀਆਂ ਤੇ ਨਵੀਂ ਭਰਤੀ ਨਹੀਂ ਕੀਤੀ ਜਾ ਰਹੀ ਇਸ ਦੇ ਉਲਟ ਜਲ ਸਪਲਾਈ ਵਿਭਾਗ ਦਾ ਨਿੱਜੀਕਰਨ ਅਤੇ ਪੰਚਾਇਤੀਕਰਨ ਕਰਕੇ ਆਮ ਲੋਕਾਂ ਨੂੰ ਪੀਣ ਵਾਲੇ ਪਾਣੀ ਤੋਂ ਵੀ ਵਾਂਝੇ ਕੀਤਾ ਜਾ ਰਿਹਾ ਹੈ,ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਕਿਸੇ ਵੀ ਮੰਗ ਦਾ ਹੱਲ ਨਹੀਂ ਕੀਤਾ ਜਾ ਰਿਹਾ ਸਗੋਂ 18% ਮਹਿੰਗਾਈ ਭੱਤਾ ਰੋਕੀ ਬੈਠੀ ਹੈ ਸਾਢੇ ਚਾਰ ਸਾਲ ਦਾ ਸਮਾਂ ਬੀਤਣ ਤੇ ਵੀ ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਨਾਲ ਕੋਈ ਮੀਟਿੰਗ ਨਹੀਂ ਕੀਤੀ ਗਈ ਅਤੇ ਨਾ ਹੀ ਕਿਸੇ ਮਸਲੇ ਦਾ ਹੱਲ ਕੀਤਾ ਇਸ ਲਈ ਮੁਲਾਜ਼ਮਾ ਨੇ ਵੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਨੂੰ ਸਬਕ ਸਿਖਾਉਣ ਦਾ ਮਨ ਬਣਾ ਲਿਆ ਹੈ। ਮੀਟਿੰਗ ਵਿੱਚ ਹਾਜ਼ਰ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦੀ ਹੱਲ ਨਹੀਂ ਕੀਤਾ ਗਿਆ ਤਾਂ 21 ਜੁਲਾਈ ਨੂੰ ਵਿੱਤ ਮੰਤਰੀ ਪੰਜਾਬ ਦੇ ਵਿਧਾਨ ਸਭਾ ਹਲਕੇ ਅੰਦਰ ਰੋਸ ਮਾਰਚ ਕੀਤਾ ਜਾਵੇਗਾ ਜਿਸ ਵਿੱਚ ਲੋਕ ਨਿਰਮਾਣ ਵਿਭਾਗ ਦੇ ਹਜ਼ਾਰਾਂ ਕਾਮੇ ਸ਼ਮੂਲੀਅਤ ਕਰਨਗੇ । ਅੱਜ ਦੀ ਰੈਲੀ ਵਿੱਚ ਜ਼ਿਲਾ ਜਨਰਲ ਸਕੱਤਰ ਜਗਦੀਸ਼ ਲਾਲ ਅਤੇ ਰਾਜੀਵ ਸ਼ਰਮਾ, ਵਿਨੋਦ ਕੁਮਾਰ, ਗੁਰਨਾਮ ਸਿੰਘ, ਸਤੀਸ਼ ਕੁਮਾਰ,ਟੇਕ ਚੰਦ, ਗੁਰਨਾਮ ਚੰਦ, ਹਰਕੇਸ਼ ਕੁਮਾਰ, ਸਤਨਾਮ ਸਿੰਘ ਕਰਮਜੀਤ ਸਿੰਘ,ਹਰੀ ਸ਼ੰਕਰ, ਰਿੰਕੂ, ਪ੍ਰੀਤਮ ਸਿੰਘ, ਸ਼ਾਮ ਸਿੰਘ, ਜਗਦੀਸ਼ ਸਿੰਘ, ਅਵਤਾਰ ਸਿੰਘ,ਅਮੋਲਕ ਸਿੰਘ, ਸੁਰਿੰਦਰ ਸਿੰਘ, ਸ਼ਾਂਤੀ ਸਰੂਪ, ਰਾਜ ਕੁਮਾਰ, ਸੁਰਿੰਦਰ ਕੁਮਾਰ, ਗੁਰਵਿੰਦਰ ਸਿੰਘ,ਬਾਲ ਕਿਸ਼ਨ, ਜਸਪਾਲ ,ਬਿੱਕਰ ਚੰਦ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਹਾਜ਼ਰ ਸਨ।

Post a Comment

Previous Post Next Post