ਗੜ੍ਹਦੀਵਾਲਾ, 24 ਜੁਲਾਈ (ਮਹਿੰਦਰ ਮਲਹੋਤਰਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਫਰ ਵਿਖੇ ਮਿਸ਼ਨ ਸਿੱਖਿਆ ਕ੍ਰਾਂਤੀ ਤਹਿਤ ਇੱਕ ਵਿਸ਼ੇਸ਼ ਸਮਾਗਮ ਕਰਾਇਆ ਗਿਆ ਜਿਸ ਦੌਰਾਨ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਬੈਗ ਵੰਡੇ ਗਏ ਇਸ ਪ੍ਰੋਗਰਾਮ ਵਿੱਚ ਸ੍ਰੀ ਕੁਲਦੀਪ ਸਿੰਘ ਮਿੰਟੂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ ਮੁੱਖ ਮਹਿਮਾਨ ਜੀ ਵੱਲੋਂ ਬੱਚਿਆਂ ਨੂੰ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਸਕੂਲ ਬੈਗਾ ਦੀ ਵੰਡ ਕੀਤੀ ਗਈ ਮੁੱਖ ਮਹਿਮਾਨ ਜੀ ਨੇ ਆਪਣੇ ਭਾਸ਼ਣ ਵਿੱਚ ਬੱਚਿਆਂ ਨੂੰ ਪੜ੍ਹਾਈ ਵਿੱਚ ਅਤੇ ਖੇਡਾਂ ਦੇ ਖੇਤਰ ਵਿੱਚ ਮੱਲਾ ਮਾਰਨ ਲਈ ਉਤਸਾਹਿਤ ਕੀਤਾ ਇਸ ਸਮਾਗਮ ਵਿੱਚ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਦੇ ਕੀਤੇ ਕੰਮਾਂ ਦੀ ਪ੍ਰਸ਼ੰਸਾ ਕੀਤੀ ਸਕੂਲ ਦੇ ਸੀਨੀਅਰ ਲੈਕਚਰਾਰ ਸ੍ਰੀ ਦਿਨੇਸ਼ ਠਾਕੁਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਆਖਿਆ ਇਸ ਮੌਕੇ ਸਕੂਲ ਇੰਚਾਰਜ ਦਲਜੀਤ ਸਿੰਘ ਲੈਕਚਰਾਰ ਪੰਜਾਬੀ ਨੇ ਆਏ ਹੋਏ ਮਹਿਮਾਨ ਦਾ ਧੰਨਵਾਦ ਕੀਤਾ ਅਤੇ ਸਟੇਜ ਸਕੱਤਰ ਦੀ ਭੂਮਿਕਾ ਵੀ ਨਿਭਾਈ ਇਸ ਮੌਕੇ ਪ੍ਰੋਫੈਸਰ ਸਾਮ ਸਿੰਘ, ਬਲਜੀਤ ਸਿੰਘ, ਮਹਿੰਦਰ ਸਿੰਘ, ਸਤਨਾਮ ਸਿੰਘ ਸਰਪੰਚ,ਅਮਨ ਪੰਚ, ਕਰਮਜੀਤ ਪੰਚ, ਗੁਰਦੇਵ ਸਿੰਘ, ਕੁਲਵੰਤ ਸਿੰਘ, ਹਰਵਿੰਦਰ ਸਿੰਘ, ਇੰਦਰਜੀਤ, ਉਮੇਸ਼ ਕੁਮਾਰ, ਜਗਵਿੰਦਰ ਸਿੰਘ, ਜਗਮੋਹਨ ਸਿੰਘ, ਗੁਰਪ੍ਰੀਤ ਸਿੰਘ, ਅਨੁਰਾਗ ਠਾਕੁਰ, ਬਲਵਿੰਦਰ ਕੌਰ, ਰੇਖਾ ਰਾਣੀ, ਸਪਨਾ ਸਲਾਰੀਆ, ਸੁਮਨਦੀਪ ਕੌਰ, ਰਮਨਦੀਪ ਕੌਰ, ਕੁਲਜੀਤ ਕੌਰ, ਜਗਦੇਵ ਸਿੰਘ ਆਦਿ ਹਾਜਰ ਸਨ
ਮਿਸ਼ਨ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਸਕੂਲ ਬੈਗ ਵੰਡੇ ਗਏ।
byMohinder Kumar Malhotra
-
0