ਗੜ੍ਹਦੀਵਾਲਾ, 17 ਸਤੰਬਰ (ਦੋਆਬਾ ਨਿਊਜ਼ ਲਾਈਵ)— ਡਾ. ਬੀ.ਆਰ. ਅੰਬੇਡਕਰ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ ਇਕ ਸਾਦੇ ਸਮਾਗਮ ਦੌਰਾਨ ਨਗਰ ਕੌਂਸਲ ਗੜ੍ਹਦੀਵਾਲਾ ਦੇ ਨਵ-ਨਿਯੁਕਤ ਪ੍ਰਧਾਨ ਦਿਸ਼ੰਤ ਬਹਿਲ ਦਾ ਵਿਸ਼ੇਸ਼ ਤੌਰ ’ਤੇ ਗੁਲਦਸਤਾ ਭੇਂਟ ਕਰਕੇ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੱਟੀ ਨੇ ਕਿਹਾ ਕਿ ਨੌਜਵਾਨ ਆਗੂ ਦਿਸ਼ੰਤ ਬਹਿਲ ਨੂੰ ਨਗਰ ਕੌਂਸਲ ਗੜ੍ਹਦੀਵਾਲਾ ਦੀ ਪ੍ਰਧਾਨਗੀ ਦੀ ਜ਼ਿੰਮੇਵਾਰੀ ਮਿਲਣਾ ਨੌਜਵਾਨ ਵਰਗ ਲਈ ਉਤਸ਼ਾਹਜਨਕ ਗੱਲ ਹੈ। ਸੁਸਾਇਟੀ ਵੱਲੋਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਆਸ ਪ੍ਰਗਟਾਈ ਗਈ ਕਿ ਉਹ ਸ਼ਹਿਰ ਦੇ ਵਿਕਾਸ ਨਾਲ ਸਬੰਧਤ ਲੰਬੇ ਸਮੇਂ ਤੋਂ ਅਧੂਰੇ ਪਏ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਦਿਸ਼ੰਤ ਬਹਿਲ ਅਗਾਂਹਵਧੂ ਸੋਚ ਦੇ ਮਾਲਕ ਹਨ ਅਤੇ ਉਮੀਦ ਹੈ ਕਿ ਉਹ ਸ਼ਹਿਰ ਵਾਸੀਆਂ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਦਿਸ਼ੰਤ ਬਹਿਲ ਨੇ ਸੁਸਾਇਟੀ ਵੱਲੋਂ ਸਮਾਜ ਵਿੱਚ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਦੀ ਸਲਾਘਾ ਕਰਦੇ ਹੋਏ ਉਨ੍ਹਾਂ ਨੂੰ ਕੀਤੇ ਸਨਮਾਨ ਲਈ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਵੈਲਫੇਅਰ ਸੁਸਾਇਟੀ ਵੱਲੋਂ ਉਨ੍ਹਾਂ ਨੂੰ ਦਿੱਤਾ ਗਿਆ ਇਹ ਸਨਮਾਨ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਸੁਸਾਇਟੀ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।ਦਿਸ਼ੰਤ ਬਹਿਲ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦੇਣ ਦੇ ਨਾਲ-ਨਾਲ ਜੇਕਰ ਕਿਸੇ ਵਿਅਕਤੀ ਨੂੰ ਕਿਸੇ ਜਾਇਜ਼ ਕੰਮ ਲਈ ਉਨ੍ਹਾਂ ਦੀ ਸਹਾਇਤਾ ਦੀ ਲੋੜ ਹੋਵੇਗੀ ਤਾਂ ਉਹ ਉਸ ਲਈ ਵੀ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਜਿੱਥੇ ਵੀ ਸੁਸਾਇਟੀ ਜਾਂ ਸ਼ਹਿਰ ਵਾਸੀਆਂ ਨੂੰ ਉਨ੍ਹਾਂ ਦੀ ਲੋੜ ਹੋਵੇਗੀ, ਉਹ ਆਪਣੀ ਜ਼ਿੰਮੇਵਾਰੀ ਸਮਝਦਿਆਂ ਉਥੇ ਹਾਜ਼ਰ ਰਹਿਣਗੇ। ਇਸ ਮੌਕੇ ਪ੍ਰਿੰਸੀਪਲ ਸੁਨੀਲ ਦੱਤ , ਸੁਸਾਇਟੀ ਪ੍ਰਧਾਨ ਹਰਪਾਲ ਸਿੰਘ ਭੱਟੀ, ਸੀਨੀਅਰ ਮੀਤ ਪ੍ਰਧਾਨ ਦਲਜੀਤ ਸਿੰਘ, ਸਕੱਤਰ ਡਾ. ਬਲਜੀਤ ਸਿੰਘ, ਮੀਤ ਪ੍ਰਧਾਨ ਡਾ. ਹਰਦਿੰਦਰ ਸਿੰਘ ਦੀਪਕ, ਸਲਾਹਕਾਰ ਕੁਲਦੀਪ ਸਿੰਘ ਮਿੰਟੂ, ਸਲਾਹਕਾਰ ਮਲਕੀਤ ਸਿੰਘ ਬਾਹਗਾ, ਮੈਂਬਰ ਪ੍ਰਭਜੋਤ ਸਿੰਘ, ਮੈਂਬਰ ਗੁਰਨਾਮ ਸਿੰਘ, ਮੈਂਬਰ ਲਖਬੀਰ ਸਿੰਘ ਡੀ. ਪੀ. ਈ., ਅਸ਼ੋਕ ਕੁਮਾਰ ਆਦਿ ਹਾਜਰ ਸਨ।
ਅੰਬੇਡਕਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ ਨਗਰ ਕੌਂਸਲ ਦੇ ਨਵ-ਨਿਯੁਕਤ ਪ੍ਰਧਾਨ ਦਿਸ਼ੰਤ ਬਹਿਲ ਦਾ ਸਨਮਾਨ
byMohinder Kumar Malhotra
-
0